ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Saturday, Oct 18, 2025 - 04:08 PM (IST)

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੇ ਭਰਾ ਦੇ ਮੋਟਰਸਾਈਕਲ ’ਚ ਟਰੈਕਟਰ-ਟਰਾਲੀ ਮਾਰਨ ਵਾਲੇ ਇਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਵਿਜੈ ਸਿੰਘ ਵਾਸੀ ਪਿੰਡ ਜੱਟਵਾਲੀ ਨੇ ਦੱਸਿਆ ਕਿ ਉਸ ਦਾ ਭਰਾ ਰਾਜ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੀ ਡਿਊਟੀ ’ਤੇ ਜਾ ਰਿਹਾ ਸੀ।
ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਪਾਈਪ ਫੈਕਟਰੀ ਕੋਲ ਉਸ ਦੇ ਭਰਾ ਦੇ ਮੋਟਰਸਾਈਕਲ ’ਚ ਅੰਗਰੇਜ ਸਿੰਘ ਵਾਸੀ ਪਿੰਡ ਬਾਘੇਵਾਲਾ ਨੇ ਟਰੈਕਟਰ-ਟਰਾਲੀ ਮਾਰੀ। ਇਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਉਸ ਦਾ ਭਰਾ ਡਾਕ ਵਿਭਾਗ ’ਚ ਪੋਸਟਲ ਅਫ਼ਸਰ ਦੀ ਡਿਊਟੀ ਕਰਦਾ ਸੀ। ਜਿਸ ’ਤੇ ਪੁਲਸ ਨੇ ਬਿਆਨ ਦੇ ਆਧਾਰ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।