ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Tuesday, Nov 11, 2025 - 11:10 AM (IST)
ਮਜੀਠਾ (ਪ੍ਰਿਥੀਪਾਲ)- ਸੋਹੀਆਂ ਕਲਾਂ ਰੋਡ ਨੂੰ ਜਾਂਦੀ ਸੜਕ ’ਤੇ ਇਕ ਟਿੱਪਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਜੇਠੂਨੰਗਲ ਆਪਣੇ ਮੋਟਰਸਾਈਕਲ ’ਤੇ ਮਜੀਠਾ ਤੋਂ ਆਪਣੇ ਪਿੰਡ ਜਾ ਰਿਹਾ ਸੀ । ਰਸਤੇ ਵਿਚ ਇਕ ਟਿੱਪਰ ਦੀ ਫੇਟ ਵੱਜਣ ਨਾਲ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ
ਉਸ ਨੂੰ ਤੁਰੰਤ ਮਜੀਠਾ ਵਿਖੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ । ਜਿਥੇ ਜ਼ਖਮਾਂ ਦਾ ਤਾਬ ਨਾ ਸਹਾਰਦੇ ਹੋਏ ਲਖਵਿੰਦਰ ਸਿੰਘ ਦੀ ਮੌਤ ਹੋ ਗਈ। ਥਾਣਾ ਮਜੀਠਾ ਦੇ ਏ.ਐੱਸ.ਆਈ. ਕੁਲਦੀਪ ਸਿੰਘ ਟਿੱਪਰ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
