ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ
Friday, Sep 08, 2017 - 01:26 AM (IST)
ਘਨੌਲੀ, (ਸ਼ਰਮਾ)- ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਜਗਾਤਖਾਨਾ 'ਚ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਨਾਲਾਗੜ੍ਹ ਥਾਣਾ (ਹਿ.ਪ੍ਰ.) ਦੇ ਮੁਲਾਜ਼ਮਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮਲੌਦ ਜ਼ਿਲਾ ਲੁਧਿਆਣਾ ਆਪਣੇ ਮੋਟਰਸਾਈਕਲ 'ਤੇ ਨਾਲਾਗੜ੍ਹ ਤੋਂ ਪਿੰਡ ਢੇਰੋਵਾਲ ਆ ਰਿਹਾ ਸੀ। ਜਦੋਂ ਉਹ ਪਿੰਡ ਜਗਾਤਖਾਨਾ ਨੇੜੇ ਪਹੁੰਚਿਆ ਤਾਂ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
