ਬੇਕਾਬੂ ਹੋ ਕੇ ਨਹਿਰ ''ਚ ਡਿੱਗਿਆ ਮੋਟਰਸਾਈਕਲ ਸਵਾਰ, ਵਿਅਕਤੀ ਦੀ ਮੌਤ
Monday, May 05, 2025 - 12:10 PM (IST)

ਭੀਖੀ (ਤਾਇਲ)-ਭੀਖੀ ਦੀ ਨਹਿਰ ’ਚ ਸੁਨਾਮ ਰੋਡ ’ਤੇ ਬਣੇ ਪੁਲ ਕੋਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਬੇਕਾਬੂ ਹੋ ਕੇ ਨਹਿਰ ’ਚ ਡਿੱਗ ਪਿਆ, ਜਿਸ ਦਾ ਲੋਕਾਂ ਨੂੰ ਪਤਾ ਲੱਗਣ ’ਤੇ ਤੁਰੰਤ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦਾ ਰਹਿਣ ਵਾਲਾ ਸੁਖਜਿੰਦਰ ਸਿੰਘ (30) ਪੁੱਤਰ ਬਲਵੀਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੀਖੀ ਤੋਂ ਆਪਣੇ ਪਿੰਡ ਹਮੀਰਗੜ ਢੈਪਈ ਵੱਲ ਜਾ ਰਿਹਾ ਸੀ ਤਾਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਉਹ ਮੋਟਰਸਾਈਕਲ ਸਮੇਤ ਨਹਿਰ ਵਿਚ ਜਾ ਡਿੱਗਾ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਖ਼ਤ ਹੁਕਮ ਹੋ ਗਏ ਜਾਰੀ
ਮੋਟਰਸਾਈਕਲ ਨਹਿਰ ’ਚੋਂ ਬਰਾਮਦ ਕਰ ਲਿਆ ਹੈ ਅਤੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ। ਦੇਰ ਸ਼ਾਮ ਪਿੰਡ ਕਿਸ਼ਨਗੜ੍ਹ ਫਰਵਾਹੀ ਦੇ ਜੌੜੇ ਪੁਲਾਂ ਤੋਂ ਉਕਤ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਭੀਖੀ ਪੁਲਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਦਾ ਇਹ ਰਸਤਾ ਹੋ ਗਿਆ ਬੰਦ! ਲੋਕਾਂ ਲਈ ਖੜ੍ਹੀ ਹੋ ਰਹੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e