ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

04/22/2024 11:13:46 AM

ਹਰੀਕੇ ਪੱਤਣ(ਸਾਹਿਬ ਸੰਧੂ)- ਹਰੀਕੇ ਝੀਲ ਦੇ ਕਿਨਾਰੇ ਦੇਰ ਰਾਤ ਹੋਏ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ ਉਸ ਦੇ ਗੰਭੀਰ ਜ਼ਖ਼ਮੀ ਸਾਥੀ ਨੂੰ ਮੁਢਲੀ ਸਹਾਇਤਾ ਮਗਰੋਂ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ। ਇਸ ਦੌਰਾਨ ਮੌਕੇ 'ਤੇ ਪਹੁੰਚੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਹਰੀਕੇ ਵਾਸੀ ਅਵਤਾਰ ਸਿੰਘ ਦੇ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਾਰਨ ਮੌਕੇ 'ਤੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਜਦੋਂ ਕਿ ਉਸਦਾ ਸਾਥੀ ਪ੍ਰਹਿਲਾਦ ਸਿੰਘ ਗੰਭੀਰ ਜ਼ਖ਼ਮੀ ਹੋਇਆ, ਜਿਸ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਮੈਡੀਕਲ ਕਾਲਜ ਫਰੀਦਕੋਟ ਦਾਖ਼ਲ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਅਗਲੇਰੀ ਕਾਰਵਾਈ ਲਈ ਲਾਸ਼ 'ਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News