ਪੰਜਾਬ 'ਚ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ
Monday, Apr 20, 2026 - 10:29 AM (IST)
ਸਰਾਏ ਅਮਾਨਤ ਖਾਂ/ਝਬਾਲ (ਨਰਿੰਦਰ) : ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਭੂਸੇ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਨਿਰਵੈਰ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਵਾਸੀ ਭੂਸੇ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਿਰਵੈਰ ਸਿੰਘ ਬੀਤੀ ਦੇਰ ਸ਼ਾਮ ਪਿੰਡ ਭੂਸੇ ਦੇ ਅੱਡੇ ਤੋਂ ਘਰ ਦਾ ਕੁਝ ਸਮਾਨ ਲੈਣ ਲਈ ਗਿਆ ਸੀ ਤਾਂ ਪਿੱਛੋਂ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਹੋਈ ਮਾਮੂਲੀ ਤਕਰਾਰ ਦੌਰਾਨ ਉਕਤ ਨੌਜਵਾਨਾਂ ਨੇ ਨਿਰਵੈਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਨਿਰਵੈਰ ਸਿੰਘ ਗੰਭੀਰ ਜ਼ਖਮੀ ਹੋਗਿਆ।
ਇਹ ਵੀ ਪੜ੍ਹੋ : ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਹੇਠਾਂ ਆ ਗਿਆ ਇਕਲੌਤਾ ਪੁੱਤ
ਇਸ ਦੌਰਾਨ ਜ਼ਖਮੀ ਨਿਰਵੈਰ ਨੂੰ ਤੁਰੰਤ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦਾ ਪਤਾ ਚੱਲਦਿਆਂ ਥਾਣਾ ਸਰਾਏ ਅਮਾਨਤ ਖਾਂ ਤੋਂ ਡੀ. ਐੱਸ. ਪੀ ਸੁਖਬੀਰ ਸਿੰਘ ਅਤੇ ਐੱਸ. ਐੱਚ. ਓ ਬਲਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਪੁਲਸ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀ. ਐੱਸ. ਪੀ. ਸੁਖਬੀਰ ਸਿੰਘ ਅਨੁਸਾਰ ਗੋਲੀਆਂ ਮਾਰਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
