ਮੋਟਰਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ; ਦੂਜਾ ਜ਼ਖਮੀ

Friday, Dec 05, 2025 - 12:30 AM (IST)

ਮੋਟਰਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ; ਦੂਜਾ ਜ਼ਖਮੀ

ਬਹਿਰਾਮਪੁਰ (ਗੋਰਾਇਆ) - ਦੀਨਾਨਗਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਪਿੰਡ ਈਸੇਪੁਰ ਨੇੜੇ ਇੱਕ ਅਣਪਛਾਤੇ ਵਾਹਨ ਵੱਲੋਂ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਦੀ ਖਬਰ ਸਾਹਮਣੇ ਆਈ ਹੈ। ਇਸ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਾਹਿਲ ਪਠਾਣੀਆ ਨੇ ਦੱਸਿਆ ਦੀਨਾਨਗਰ ਵਾਲੀ ਸਾਈਡ ਤੋਂ ਆਪਣੇ ਪਿੰਡ ਈਸੇਪਰ ਨੂੰ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ। ਬਹਿਰਾਮਪੁਰ ਵਾਲੀ ਸਾਈਡ ਵੱਲੋਂ ਜਾ ਰਹੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਧਰੁਵ ਲਾਲ (20) ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਨੌਜਵਾਨ ਜ਼ਖਮੀ ਹੋ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Inder Prajapati

Content Editor

Related News