ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ ''ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

Saturday, Aug 10, 2024 - 06:32 PM (IST)

ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ ''ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਗੁਰਦਾਸਪੁਰ (ਹਰਮਨ,ਸਾਹਿਲ, ਬਾਬਾ)- ਤੜਕਸਾਰ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਕਸਬਾ ਸ੍ਰੀ ਹਰਗੋਬਿੰਦਪੁਰ ਵਿਖੇ ਅੱਜ ਤੜਕਸਾਰ ਸਵੇਰੇ ਕਰੀਬ 7.15 ਦੇ ਕਰੀਬ ਸੈਰ ਕਰਦੇ ਹੋਏ ਵਿਅਕਤੀ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ। ਹਾਲਾਂਕਿ ਸਤੀਸ਼ ਕੁਮਾਰ ਲੂੰਬਾ ਪੁੱਤਰ ਰਤਨ ਚੰਦ ਲੂੰਬਾ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਦੌੜ ਕੇ ਲੰਮੇ ਪੈ ਗਿਆ ਅਤੇ ਵਾਲ-ਵਾਲ ਬੱਚ ਗਿਆ ਜਦਕਿ ਇੱਕ ਗੋਲੀ ਨੇੜੇ ਦੀ ਦੁਕਾਨ ਦੇ ਸ਼ਟਰ ਵਿੱਚ ਵੀ ਜਾ ਵੱਜੀ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

PunjabKesari

ਮੌਕੇ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਲੂੰਬਾ ਦਾ ਕੱਪੜੇ ਦਾ ਕਾਰੋਬਾਰੀ ਹੈ। ਸਵੇਰੇ ਸੈਰ ਕਰਕੇ ਜਦੋਂ ਉਹ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਉਸ ਦੇ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਉਸ ਨੇ ਪਿੱਛੇ ਮੁੜ ਕੇ ਦੇਖਿਆ ਤਾਂ ਦੋ ਨੌਜਵਾਨ ਸੀ ਅਤੇ ਉਹਨਾਂ ਵੱਲੋਂ ਦੋ ਹੋਰ ਫਾਇਰ ਕੀਤੇ ਗਏ ਪਰ ਸਤੀਸ਼ ਕੁਮਾਰ ਲੂੰਬਾ ਲੰਮੇ ਪੈ ਗਿਆ ਅਤੇ ਵਾਲ-ਵਾਲ ਬੱਚ ਗਿਆ। ਘਟਨਾ ਨਾਲ ਸੰਬੰਧਿਤ ਇਕ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਪੁਲਸ ਜ਼ਿਲ੍ਹਾ ਬਟਾਲਾ ਦੇ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਨਸਨੀਖੇਜ਼ ਘਟਨਾ, ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ ਤੇ ਬੱਚਾ, ਫਿਰ ਕਰ ਲਿਆ ਆਤਮਦਾਹ

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅੰਦਰ ਇੱਕ ਜਿਉਲਰ ਦੀ ਦੁਕਾਨ ਦੇ ਉੱਪਰ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਨੂੰ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਸੀ। ਜਦਕਿ ਇਸ ਤੋਂ ਪਹਿਲਾਂ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਲਾਈਟਾਂ ਵਾਲੇ ਚੌਂਕ ਦੇ ਕੋਲ ਦੋ ਧਿਰਾਂ ਵੱਲੋਂ ਇੱਕ ਦੂਸਰੇ ਉੱਪਰ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸਦੇ ਸਿੱਟੇ ਵਜੋਂ ਚਾਰ ਲੋਕ ਮਾਰੇ ਗਏ ਸਨ, ਪਰ ਅਜਿਹੀਆਂ ਘਟਨਾਵਾਂ ਰੁਕਣ ਦਾ ਅਜੈ ਨਾਮ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕੇ ਦੇ ਵਿੱਚ ਦਹਿਸ਼ਤ ਵਰਗਾ ਮਾਹੌਲ ਬਣਿਆ ਹੋਇਆ ਹੈ। ਇਲਾਕੇ ਦੇ ਲੋਕਾਂ ਨੇ ਪੁਲਸ ਜ਼ਿਲ੍ਹਾ ਬਟਾਲਾ ਦੇ ਅੰਦਰ ਨਵੇਂ ਆਏ ਐੱਸ. ਐੱਸ. ਪੀ. ਦੇ ਕੋਲੋਂ ਪੂਰਜਰ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਕੋਈ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਦੇ ਵਿੱਚ ਕਿਸੇ ਦਾ ਕੋਈ ਵੀ ਜਾਨੀ ਮਾਲੀ ਨੂੰ ਨੁਕਸਾਨ ਅਜਿਹੀਆਂ ਘਟਨਾਵਾਂ ਕਾਰਨ ਨਾ ਹੋ ਸਕੇ। ਉਧਰ ਦੂਜੇ ਪਾਸੇ ਘਟਨਾ ਸਥਾਨ ਤੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਾਂਚ ਕਰਨ ਉਪਰੰਤ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News