ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਦੁਕਾਨਦਾਰ ਨੂੰ ਘੇਰ ਕੇ ਕੁੱਟਿਆ, ਖੋਹੀ ਨਗਦੀ

Thursday, Apr 08, 2021 - 05:22 PM (IST)

ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਦੁਕਾਨਦਾਰ ਨੂੰ ਘੇਰ ਕੇ ਕੁੱਟਿਆ, ਖੋਹੀ ਨਗਦੀ

 ਮੰਡੀ ਲਾਧੂਕਾ (ਸੰਧੂ) : ਪਿਛਲੇ ਕੁਝ ਸਮੇਂ ਦੌਰਾਨ ਮੰਡੀ ਲਾਧੂਕਾ ਦੇ ਆਸ-ਪਾਸ ਜਿਥੇ ਚੋਰੀ ਦੀਆਂ ਵਧਦੀਆਂ ਵਾਰਦਾਤਾਂ ਕਾਰਨ ਲੋਕ ਪਰੇਸ਼ਾਨ ਹਨ, ਉਥੇ ਹੀ ਬੀਤੀ ਰਾਤ ਪਿੰਡ ਕੀੜਿਆਂ ਵਾਲਾ ਤੇ ਤਿਰੋਬੜੀ ਵਿਚਕਾਰ ਸਕੂਟਰੀ ’ਤੇ ਸਵਾਰ ਦੁਕਾਨਦਾਰ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਘੇਰਾ ਪਾ ਕੇ ਪਹਿਲਾਂ ਕੁੱਟਿਆ ਤੇ ਫਿਰ ਨਗਦੀ ਖੋਹ ਕੇ ਫਰਾਰ ਹੋ ਗਏ। ਉਧਰ ਜ਼ਖ਼ਮੀ ਅੰਮ੍ਰਿਤਪਾਲ ਸਿੰਘ ਪੁੱਤਰ ਹਰਮੰਦਰ ਸਿੰਘ ਵਾਸੀ ਕੀੜਿਆਂ ਵਾਲਾ ਨੂੰ ਇਲਾਜ ਲਈ ਫਾਜ਼ਿਲਕਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਲਾਜ ਅਧੀਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਮੰਡੀ ਲਾਧੂਕਾ ’ਚ ਦੁਕਾਨ ਹੈ ਅਤੇ ਬੀਤੀ ਰਾਤ ਜਦੋਂ ਉਹ ਆਪਣੀ ਦੁਕਾਨ ਬੰਦ ਕਰ ਕੇ ਸਕੂਟਰੀ ’ਤੇ ਪਿੰਡ ਵੱਲ ਜਾ ਰਿਹਾ ਸੀ ਤਾਂ ਰਸਤੇ ’ਚ ਦੋ ਮੋਟਰਸਾਈਕਲਾਂ ’ਤੇ ਸਵਾਰ 6 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰਾ ਪਾ ਲਿਆ ਅਤੇ ਘੇਰਾ ਪਾਉਣ ਤੋਂ ਬਾਅਦ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

PunjabKesari

ਇਸ ਤੋਂ ਬਾਅਦ ਉਸ ਦੀ ਜੇਬ ’ਚੋਂ ਤਕਰੀਬਨ 24 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਫਰਾਰ ਹੋ ਗਏ। ਉਧਰ ਇਸ ਸਬੰਧੀ ਜਦੋਂ ਮੰਡੀ ਲਾਧੂਕਾ ਦੇ ਇੰਚਾਰਜ ਗੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਕੋਰਟ ’ਚ ਹਨ ਅਤੇ ਜਦੋਂ ਸਿਵਲ ਹਸਪਤਾਲ ਤੋਂ ਐੱਮ. ਐੱਲ. ਆਰ. ਆਵੇਗੀ, ਉਸ ਤੋਂ ਬਾਅਦ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


author

Anuradha

Content Editor

Related News