ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ ਗਈ ਪਾਬੰਦੀ

Friday, Jul 04, 2025 - 12:52 PM (IST)

ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ ਗਈ ਪਾਬੰਦੀ

ਮੋਗਾ (ਗੋਪੀ ਰਾਊਕੇ, ਬਿੰਦਾ) : ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ

ਇਹ ਵਾਹਨ ਇਸ ਸਮੇਂ ਜੀ. ਟੀ. ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ 9 ਰਾਹੀਂ ਦੇਵ ਹੋਟਲ ਚੌਕ ਤੱਕ ਜਾਇਆ ਕਰਨਗੇ। ਜ਼ਿਲਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ (ਲਾਈਟਾਂ ਵਾਲਾ ਚੌਕ ਤੋਂ ਦੇਵ ਹੋਟਲ) ਤੱਕ ਭਾਰੀ ਵਾਹਨਾਂ ਦੀ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਐਂਟਰੀ ਹੋਣ ਨਾਲ ਬਾਜ਼ਾਰ ਵਿਚ ਭੀੜ ਵੱਧ ਜਾਂਦੀ ਹੈ ਅਤੇ ਆਵਾਜਾਈ ਵਿਚ ਰੁਕਾਵਟ ਪੇਸ਼ ਆਉਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਇਸ ਨਾਲ ਆਮ ਲੋਕਾਂ ਵਿਚ ਵਾਹਨ ਇਕ ਦੂਸਰੇ ਤੋਂ ਅੱਗੇ ਕੱਢਣ ਕਰਕੇ ਤਕਰਾਰ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਕਰਕੇ ਲੜਾਈ ਝਗੜਾ ਵੀ ਹੋ ਸਕਦਾ ਹੈ। ਉਕਤ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਗਸਤ, 2025 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, 4 ਜੁਲਾਈ ਤੋਂ ਸ਼ੁਰੂ ਹੋਵੇਗੀ...

ਵਾਹਨਾਂ ਨੂੰ ਬਿਨਾਂ ਰਿਫਲੈਕਟਰ ਲਾਏ ਚਲਾਉਣ ’ਤੇ ਪਾਬੰਦੀ

ਇਸ ਤੋਂ ਇਲਾਵਾ ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਗੱਡੀ ਜਿਸ ਦੇ ਅੱਗੇ ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਰਿਫਲੈਕਟਰ ਆਦਿ ਨਾ ਲੱਗਾ ਹੋਣ ਕਰ ਕੇ ਅੱਗੇ ਤੋਂ ਤੇਜ਼ ਲਾਈਟਾਂ ਵਾਲਾ ਵਹੀਕਲ ਆਉਣ ’ਤੇ ਅਜਿਹੇ ਵ੍ਹੀਕਲਜ਼ ਵਿਖਾਈ ਨਹੀਂ ਦਿੰਦੇ ਅਤੇ ਹਾਦਸੇ ਦਾ ਕਾਰਨ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦੇ ਹਨ, ਉਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਦਾ ਖਤਰਾ ਪੈਦ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ।

ਇਹ ਵੀ ਪੜ੍ਹੋ : ਭਾਖੜਾ ਨਹਿਰ 'ਚ ਧਾਰਮਿਕ ਸਮੱਗਰੀ ਜਲ ਪ੍ਰਵਾਹ ਕਰਦਿਆਂ ਲੱਖਾਂ ਦਾ ਸੋਨਾ ਵੀ ਰੋੜ੍ਹ ਬੈਠਾ ਪਰਿਵਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News