ਪੰਜਾਬ ਅੰਦਰ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਚਿਤਾਵਨੀ
Thursday, Jan 16, 2025 - 04:45 PM (IST)
ਗੁਰਦਾਸਪੁਰ (ਹਰਮਨ) : ਪੰਜਾਬ ਸਰਕਾਰ ਦੇ ਹੁਕਮਾਂ ਸਦਕਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਦਵਿੰਦਰ ਕੁਮਾਰ ਵੱਲੋਂ ਗੁਰਦਾਸਪੁਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਨਾਕੇਬੰਦੀ ਕਰਕੇ ਸੜਕ 'ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ 'ਤੇ ਕਾਰਵਾਈ ਕਰਦਿਆਂ ਗੱਡੀਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਹਫਤਾਵਾਰੀ ਪ੍ਰੋਗਰਾਮ ਦੇ ਤਹਿਤ ਸਰਕਾਰ ਦੇ ਹੁਕਮਾਂ ਸਦਕਾ ਲਗਾਤਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੈਸ਼ਨਲ ਹਾਈਵੇਅ 'ਤੇ ਓਵਰਲੋਡ ਟਰੱਕ ਸਕੂਲ ਦੀਆਂ ਗੱਡੀਆਂ ਅਤੇ ਬੱਸਾਂ ਦੇ ਚਲਾਨ ਕੱਟਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ
ਅਕਸਰ ਦੇਖਣ ਵਿਚ ਆਉਂਦਾ ਹੈ ਕਿ ਤੇਜ਼ ਰਫਤਾਰ ਗੱਡੀ ਓਵਰਲੋਡ ਗੱਡੀ ਅਤੇ ਬਿਨਾਂ ਦਸਤਾਵੇਜ਼ ਦੇ ਗੱਡੀ ਚਲਾਉਣ ਵਾਲੇ ਵਾਹਣ ਚਾਲਕਾਂ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਡਰਾਈਵਰਾਂ ਨੂੰ ਅਪੀਲ ਕਰਦੇ ਹੋਇਆ ਆਖਿਆ ਕਿ ਆਪਣੀ ਗੱਡੀ ਦੇ ਪੂਰੇ ਦਸਤਾਵੇਜ਼ ਰੱਖਣ ਨਹੀਂ ਤਾਂ ਵਿਭਾਗ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ, ਤਨਖਾਹਾਂ ਵਿਚ ਵਾਧਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e