ਆਟੋ ਰਿਕਸ਼ਾ ’ਚ ਵਿਆਹ ਕਰਵਾਉਣ ਵਾਲੇ ਮੌਲਵੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ
Wednesday, Sep 11, 2024 - 11:51 AM (IST)
ਚੰਡੀਗੜ੍ਹ (ਪ੍ਰੀਕਸ਼ਿਤ) : ਅਦਾਲਤ ਨੇ ਅੰਤਰ-ਧਾਰਮਿਕ ਜੋੜੇ ਦਾ ਆਟੋ ਰਿਕਸ਼ਾ ’ਚ ਵਿਆਹ ਕਰਵਾਉਣ ਵਾਲੇ ਮੌਲਵੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪੰਚਕੂਲਾ ਜ਼ਿਲ੍ਹੇ ਦੇ ਟਿੱਬੀ ਪਿੰਡ ਦੇ ਰਹਿਣ ਵਾਲੇ ਮੌਲਵੀ ਸ਼ਕੀਲ ਅਹਿਮਦ ਦੇ ਵਕੀਲ ਨੇ ਪਟੀਸ਼ਨ ’ਚ ਕਿਹਾ ਹੈ ਕਿ ਪਟੀਸ਼ਨਕਰਤਾ ਨੂੰ ਝੂਠੇ ਕੇਸ ’ਚ ਫਸਾਇਆ ਗਿਆ ਹੈ। ਇਸ ਲਈ ਉਸ ਦੀ ਪਟੀਸ਼ਨ ਮਨਜ਼ੂਰ ਕਰ ਕੇ ਜ਼ਮਾਨਤ ਦਿੱਤੀ ਜਾਵੇ।
ਸੂਬਾ ਸਰਕਾਰ ਨੇ ਲਿਖ਼ਤੀ ਜਵਾਬ ’ਚ ਕਿਹਾ ਕਿ ਉਕਤ ਮਾਮਲੇ ’ਚ ਮੁਲਜ਼ਮ ਨੂੰ 23 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ ’ਚੋਂ ਨਿਕਾਹਨਾਮਾ ਰਜਿਸਟਰ ਬਰਾਮਦ ਕੀਤਾ ਸੀ। ਮਾਮਲਾ ਅਜੇ ਸ਼ੁਰੂਆਤੀ ਪੜਾਅ ’ਤੇ ਹੈ। ਜੇਕਰ ਪਟੀਸ਼ਨਰ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਜ਼ਮਾਨਤ ਪਟੀਸ਼ਨ ਰੱਦ ਕੀਤੀ ਜਾਵੇ। ਮਾਮਲੇ ’ਚ ਸਾਹਮਣੇ ਆਏ ਤੱਥਾਂ ਤੇ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।