ਕਿਸਾਨ ਅੰਦੋਲਨ ’ਚ ਮਰੇ ਮੋਗਾ ਦੇ ਕਿਸਾਨ ਦਾ ਸਸਕਾਰ ਕਰਨ ਤੋਂ ਇਨਕਾਰ,ਪਰਿਵਾਰ ਨੇ ਰੱਖੀ ਇਹ ਸ਼ਰਤ
Thursday, Feb 11, 2021 - 02:21 PM (IST)
ਮੋਗਾ (ਵਿਪਨ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੇ ਚੱਲ ਰਹੇ ਇਸ ਅੰਦੋਲਨ ’ਚ ਜਿੱਥੇ ਸੈਕੜੇ ਕਿਸਾਨ ਮਰ ਚੁੱਕੇ ਹਨ, ਉਥੇ ਹੀ ਸਰਕਾਰ ਦੇ ਕੰਨ ’ਤੇ ਜੂੰਅ ਤੱਕ ਨਹੀਂ ਸਰਕ ਰਹੀ। ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਸਾਡੇ ਕਿਸਾਨਾਂ ਦੀਆਂ ਕੀਮਤੀ ਜਾਨਾਂ ਆਏ ਦਿਨ ਜਾ ਰਹੀਆਂ ਹਨ। ਬੀਤੇ ਦਿਨੀਂ ਵੀ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਦੇ ਰਹਿਣ ਵਾਲੇ ਕਿਸਾਨ ਦਰਸ਼ਨ ਸਿੰਘ ਪੁੱਤਰ ਅਮਰ ਸਿੰਘ (66) ਸਾਲ ਦੀ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਅੰਦੋਲਨ ਦਰਮਿਆਨ ਮੌਤ ਹੋ ਗਈ ਸੀ। ਮ੍ਰਿਤਕ ਦਰਸ਼ਨ ਸਿੰਘ ਦੀ ਮ੍ਰਿਤਕ ਦੇਹ ਬੀਤੇ ਦਿਨ ਪਿੰਡ ਲਿਆਂਦੀ ਗਈ।
ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼
ਮਿਲੀ ਜਾਣਕਾਰੀ ਅਨੁਸਾਰ ਪੂਰੇ ਪਿੰਡ ਵਾਸੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਫ਼ੈਸਲਾ ਕੀਤਾ ਕਿ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਚਿਰ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਨਹੀਂ ਦੇ ਦਿੰਦੀ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਾ ਪ੍ਰਵਾਨ ਕੀਤੀਆਂ ਤਾਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਲਾਸ਼ ਰੱਖ ਕੇ ਘਿਰਾਓ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ
ਇਸ ਮੌਕੇ ਪੀੜਤ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਪਿੰਡ ਦੇ ਸਰਪੰਚ ਜਗਰਾਜ ਸਿੰਘ ਅਤੇ ਪੰਚਾਇਤ ਮੈਂਬਰ ਹਰਬੰਸ਼ ਸਿੰਘ ਨੇ ਕਿਹਾ ਕਿ ਪੂਰਾ ਨਗਰ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਪੀੜਤ ਪਰਿਵਾਰ ਨੂੰ ਤੁਰੰਤ ਬਣਦਾ ਮੁਆਵਜ਼ਾ ਜਾਰੀ ਕਰੇ ਅਤੇ ਇੱਕ ਪਰਿਵਾਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਚਾਹਵਾਨ ਸੰਗਤ ਲਈ ਅਹਿਮ ਖ਼ਬਰ
ਇਸ ਮੌਕੇ ਕਿਸਾਨ ਦੀ ਮ੍ਰਿਤਕ ਦੇਹ ਲੈ ਕੇ ਦਿੱਲੀ ਤੋਂ ਪਿੰਡ ਪੁੱਜੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਸਿੰਗੂ ਬਾਰਡਰ ’ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਕਰ ਰਿਹਾ ਸੀ। ਅੰਦੋਲਨ ’ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ