ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਲਿਖੀ ਚਿੱਠੀ, ਕੀਤੀ ਇਹ ਬੇਨਤੀ
Tuesday, Apr 12, 2022 - 04:55 PM (IST)
ਪਟਿਆਲਾ (ਬਿਊਰੋ) - ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ। ਪੱਤਰ ’ਚ ਪ੍ਰਨੀਤ ਕੌਰ ਨੇ ਬੇਨਤੀ ਕੀਤੀ ਕਿ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ਵਿੱਚੋਂ ਰਸਤਾ ਮੁਹੱਈਆ ਕਰਵਾਈ ਜਾਵੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ
ਮੰਤਰੀ ਨੂੰ ਲਿਖੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ "ਪਾਤੜਾਂ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਾਤੜਾਂ ਘੱਗਾ ਰਾਜ ਮਾਰਗ ਨੂੰ ਪਾਰ ਕਰਦੇ ਹੋਏ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਪਟਿਆਲਾ ਵਿੱਚ ਕੋਈ ਵੀ ਰਸਤਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ, ਜਿਸ ਲਈ ਉਹ ਇਸ ਐਕਸਪ੍ਰੈਸ ਹਾਈਵੇਅ ਦੀ ਵਰਤੋਂ ਨਹੀਂ ਕਰ ਸਕਣਗੇ।"
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਉਨ੍ਹਾਂ ਨੇ ਅੱਗੇ ਲਿਖਿਆ ਕਿ, "ਜ਼ਿਲ੍ਹਾ ਸੰਗਰੂਰ ਜੋ ਪਾਤੜਾਂ ਤੋਂ ਲਗਭਗ 40 ਕਿਲੋਮੀਟਰ ਦੀ ਦੂਰੀ 'ਤੇ ਹੈ, ਵਿੱਚ ਇੱਕੋ ਇੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ, ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਐਕਸਪ੍ਰੈਸ ਹਾਈਵੇ 'ਤੇ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ, ਪੰਜਾਬ ਦੇ ਨੇੜੇ ਰਸਤਾ ਮੁੱਹਈਆ ਕੀਤਾ ਜਾਵੇ।"
ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਨਿਤਿਨ ਗਡਕਰੀ ਨੂੰ ਇਸ ਬੇਨਤੀ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਤੜਾਂ ਦੇ ਲੋਕਾਂ ਨੂੰ ਬਲਕਿ ਪੂਰੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਫ਼ਾਇਦਾ ਹੋਵੇਗਾ।