ਪਿੰਡ ਮੂਸਾ ਪਹੁੰਚੇ ਸੰਸਦ ਮੈਂਬਰ ਅਮਰ ਸਿੰਘ, ਸਿੱਧੂ ਮੂਸੇਵਾਲਾ ਦੀ ਯਾਦਗਾਰ ਲਈ ਦਿੱਤੇ 20 ਲੱਖ ਰੁਪਏ

Monday, Aug 29, 2022 - 12:34 PM (IST)

ਮਾਨਸਾ : ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਬੀਤੇ ਦਿਨੀਂ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਮੁਲਾਕਾਤ ਕੀਤਾ ਅਤੇ ਮੂਸੇਵਾਲਾ ਦੀ ਯਾਦਗਾਰ ਸਥਾਪਤ ਕਰਨ ਲਈ ਆਪਣੇ ਸਥਾਨਕ ਖੇਤਰ ਵਿਕਾਸ ਫੰਡ ਵਿੱਚੋਂ 20 ਲੱਖ ਰੁਪਏ ਜਾਰੀ ਕੀਤੇ ਹਨ। 

PunjabKesari

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਖੁੱਲ੍ਹੀ ਚਿਤਾਵਨੀ, ਲਿਆ ਜਾਵੇਗਾ ਪੁੱਤਰ ਦੇ ਕਤਲ ਦਾ ਹਿਸਾਬ

ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਅੱਜ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਉਨ੍ਹਾਂ ਦੇ ਪਿੰਡ 'ਚ ਯਾਦਗਾਰ ਬਣਾਉਣ ਲਈ ਆਪਣੇ ਐੱਮ.ਪੀ.ਐੱਲ.ਏ.ਡੀ. ਫੰਡ ਵਿੱਚੋਂ 20 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਦੌਰਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ 'ਚ ਸਿੱਧੂ ਦੇ ਪਰਿਵਾਰ ਨੂੰ ਮਨਜ਼ੂਰੀ ਪੱਤਰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਾਡੇ ਦਿਲਾਂ 'ਚ ਵੱਸਦਾ ਰਹੇਗਾ। ਜ਼ਿਕਰਯੋਗ ਹੈ ਕਿ ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੱਡੀ ਗਿਣਤੀ 'ਚ ਉਸ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚਦੇ ਹਨ ਅਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਵਾਉਣ ਲਈ ਪ੍ਰਸ਼ੰਸਕ ਵੱਖ-ਵੱਖ ਥਾਵਾਂ 'ਤੇ ਕੈਂਡਲ ਮਾਰਚ ਕਰ ਰਹੇ ਹਨ।

PunjabKesari

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News