ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ

Thursday, Jul 25, 2024 - 07:02 PM (IST)

ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ

ਜਲੰਧਰ/ਫਿਲੌਰ/ਗੋਰਾਇਆ (ਮੁਨੀਸ਼)- ਆਈਸ ਡਰੱਗ ਨਾਲ ਫੜੇ ਗਏ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਇਥੇ ਦੱਸ ਦੇਈਏ ਕਿ ਫਿਲੌਰ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ 4 ਗ੍ਰਾਮ ਆਈਸ ਡਰੱਗ ਦੇ ਨਾਲ ਫੜਿਆ ਗਿਆ ਸੀ। ਹਰਪ੍ਰੀਤ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਸੀ ਅਤੇ ਪਟਿਆਲਾ ਜੇਲ੍ਹ ਵਿਚ ਰੱਖਿਆ ਗਿਆ ਸੀ।  

PunjabKesari

ਦੱਸ ਦੇਈਏ ਕਿ ਫਿਲੌਰ ਪੁਲਸ ਨੂੰ ਫਿਲੌਰ ਅਦਾਲਤ ਵਿੱਚੋਂ ਇਨ੍ਹਾਂ ਦੋਵਾਂ ਦਾ ਰਿਮਾਂਡ ਨਾ ਮਿਲਣ ਤੋਂ ਬਾਅਦ ਸੈਸ਼ਨ ਕੋਰਟ ਰਾਹੀਂ ਪੁਲਸ ਵੱਲੋਂ ਇਨ੍ਹਾਂ ਦੋਵਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ, ਜਿਸ ਤੋਂ ਬਾਅਦ 23 ਜੁਲਾਈ ਨੂੰ ਜੋ ਉਨ੍ਹਾਂ ਦੀ ਬੇਲ ਲਗਾਈ ਗਈ ਸੀ, ਉਸ ਨੂੰ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਦੇ ਵਕੀਲਾਂ ਵੱਲੋਂ ਬੇਲ ਵਾਪਸ ਲਈ ਗਈ ਸੀ। ਜਿਸ ਤੋਂ ਬਾਅਦ ਅੱਜ ਮੁੜ ਤੋਂ ਫਿਲੌਰ ਕੋਰਟ ਵਿੱਚ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਦੀ ਬੇਲ ਲਗਾਈ ਗਈ ਸੀ, ਜਿਸ 'ਤੇ ਸੁਣਵਾਈ ਹੋਣ ਤੋਂ ਬਾਅਦ ਹਰਪ੍ਰੀਤ ਅਤੇ ਲਵਪ੍ਰੀਤ ਦੀ ਬੇਲ ਮਨਜ਼ੂਰ ਕਰ ਲਈ ਗਈ ਹੈ।


ਹਰਪ੍ਰੀਤ ਸਿੰਘ ਦੇ ਵਕੀਲ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਲੰਬੀ ਬਹਿਸ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਨੇ ਦੋਵਾਂ ਨੂੰ ਬੇਲ ਦੇ ਦਿੱਤੀ ਹੈ, ਜਿਨ੍ਹਾਂ ਦੇ ਆਰਡਰ ਦੀ ਕਾਪੀ ਅਜੇ ਉਨ੍ਹਾਂ ਕੋਲ ਨਹੀਂ ਆਈ। ਸ਼ੁੱਕਰਵਾਰ ਨੂੰ ਹਰਪ੍ਰੀਤ ਅਤੇ ਲਵਪ੍ਰੀਤ ਨੂੰ ਜੇਲ ਵਿੱਚੋਂ ਪਰਿਵਾਰ ਵੱਲੋਂ ਲਿਆਇਆ ਜਾਵੇਗਾ। ਇਥੇ ਦੱਸ ਦਈਏ ਕਿ ਇਸ ਮਾਮਲੇ ਵਿੱਚ ਫਿਲੌਰ ਪੁਲਿਸ ਵੱਲੋਂ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਦਕਿ ਪੰਜਵੇਂ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ ਪਰ ਉਸ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜੋ ਜਲੰਧਰ ਦਾ ਰਹਿਣ ਵਾਲਾ ਸੰਦੀਪ ਕੁਮਾਰ ਨਾਮ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਟਰਾਂਸਫ਼ਾਰਮਰ 'ਤੇ ਚੜ੍ਹ ਕੇ ਬਿਜਲੀ ਠੀਕ ਕਰ ਰਹੇ ਲਾਈਨਮੈਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News