ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ’ਚ ਹੀ ਰੱਖਣ ਦੀ ਮੰਗ ’ਤੇ ਹਾਈ ਕੋਰਟ ਨੇ ਚੁੱਕੇ ਸਵਾਲ
Friday, Apr 17, 2026 - 08:05 AM (IST)
ਚੰਡੀਗੜ੍ਹ (ਗੰਭੀਰ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਹੀ ਰੱਖਣ ਦੀ ਮੰਗ ਸਬੰਧੀ ਦਾਇਰ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਸੁਣਵਾਈ ਕਰਦਿਆਂ ਕਈ ਅਹਿਮ ਸਵਾਲ ਖੜ੍ਹੇ ਕੀਤੇ ਅਤੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ। ਅਦਾਲਤ ਨੇ ਸਪੱਸ਼ਟ ਸੰਕੇਤ ਦਿੱਤੇ ਕਿ ਸਿਰਫ਼ ਪ੍ਰਸ਼ਾਸਕੀ ਜਾਂ ਸੁਰੱਖਿਆ ਕਾਰਨਾਂ ਦੇ ਆਧਾਰ ’ਤੇ ਕਿਸੇ ਮੁਲਜ਼ਮ ਨੂੰ ਦੂਜੇ ਰਾਜ ਦੀ ਜੇਲ ’ਚ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਇਸ ਲਈ ਪੱਕੀਆਂ ਕਾਨੂੰਨੀ ਤਜਵੀਜ਼ਾਂ ਦਰਸਾਉਣੀਆਂ ਲਾਜ਼ਮੀ ਹੋਣਗੀਆਂ।
ਇਹ ਵੀ ਪੜ੍ਹੋ - ਮੂੰਹ 'ਚ ਸਿਗਰਟ, ਟੇਬਲ 'ਤੇ ਦਾਰੂ... ਨਸ਼ੇ 'ਚ ਧੁੱਤ ਮਾਸਟਰ ਕਰ ਰਿਹਾ ਸੀ ਕਾਪੀਆਂ ਚੈੱਕ! ਡਿੱਗੀ ਗਾਜ਼
ਸੁਣਵਾਈ ਦੌਰਾਨ ਅਦਾਲਤ ਨੇ ਸਭ ਤੋਂ ਪਹਿਲਾਂ ਰਾਜ ਸਰਕਾਰ ਤੋਂ ਪੁੱਛਿਆ ਕਿ ਜਦੋਂ ਸਬੰਧਤ ਐੱਫ. ਆਈ. ਆਰ. ’ਚ ਜਾਂਚ ਪੂਰੀ ਹੋ ਚੁੱਕੀ ਸੀ ਤੇ ਮੁਲਜ਼ਮ ਪਹਿਲਾਂ ਹੀ ਹਿਰਾਸਤ ’ਚ ਸੀ ਤਾਂ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ? ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦੇ ਜਾਣ ਨਾਲ ਕਾਨੂੰਨ-ਵਿਵਸਥਾ ਦੀ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਂਕਿ ਅਦਾਲਤ ਨੇ ਇਨ੍ਹਾਂ ਦਲੀਲਾਂ ’ਤੇ ਤਸੱਲੀ ਨਹੀਂ ਪ੍ਰਗਟਾਈ ਤੇ ਪੁੱਛਿਆ ਕਿ ਇੱਕ ਰਾਜ ਤੋਂ ਦੂਜੇ ਰਾਜ ’ਚ ਕੈਦੀ ਨੂੰ ਰੱਖਣ ਲਈ ਸਪੱਸ਼ਟ ਤਜਵੀਜ਼ਾਂ ਕੀ ਹਨ? ਅਦਾਲਤ ਨੇ ਇਹ ਵੀ ਕਿਹਾ ਕਿ ਅਜਿਹੇ ਫ਼ੈਸਲਿਆਂ ਕਾਰਨ ਰਿਕਾਰਡ ’ਤੇ ਲਿਆਉਣੇ ਹੋਣਗੇ ਤੇ ਸਿਰਫ਼ ਪ੍ਰਸ਼ਾਸਕੀ ਸਹੂਲਤ ਦੇ ਆਧਾਰ ’ਤੇ ਹੁਕਮ ਪਾਸ ਨਹੀਂ ਕੀਤੇ ਜਾ ਸਕਦੇ। ਅਦਾਲਤ ਨੇ ਸਬੰਧਤ ਧਿਰਾਂ ਨੂੰ ਪਟੀਸ਼ਨ ਦੀ ਕਾਪੀ ਸੌਂਪਣ ਅਤੇ ਜਵਾਬ ਦਾਖ਼ਲ ਕਰਨ ਦਾ ਮੌਕਾ ਦਿੰਦਿਆਂ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ - Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...
ਅੰਮ੍ਰਿਤਪਾਲ ਸਿੰਘ ਦੀ ਐੱਨ. ਐੱਸ. ਏ. ਹੇਠ ਤੀਜੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਿਜ
ਐੱਨ .ਐੱਸ. ਏ. ਹੇਠ ਤੀਜੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖ਼ਾਰਿਜ ਕਰ ਦਿੱਤੀ ਹੈ। ਇਹ ਮਾਮਲਾ ਉਸ ਪਟੀਸ਼ਨ ਕਾਰਨ ਹਾਈ ਕੋਰਟ ਸਾਹਮਣੇ ਲਟਕਿਆ ਹੋਇਆ ਸੀ, ਜਿਸ ’ਚ ਉਨ੍ਹਾਂ ਨੇ ਐੱਨ. ਐੱਸ. ਏ. ਹੇਠ ਜਾਰੀ ਆਪਣੀ ਤੀਜੀ ਲਗਾਤਾਰ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ - 15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਕਰ 'ਤਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
