MP ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਤਿੰਨ ਦਿਨ ਦੀ ਪੈਰੋਲ ਲੈ ਕੇ ਪਹੁੰਚੇ ਪਿੰਡ
Saturday, Nov 14, 2026 - 06:43 PM (IST)
ਅੰਮ੍ਰਿਤਸਰ : ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਦਾ ਮਾਮਲਾ ਇਸ ਸਮੇਂ ਚਰਚਾ 'ਚ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਕਸਟੋਡੀਅਲ ਪੈਰੋਲ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਹੈ ਅਤੇ ਹੁਣ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੀ ਮੌਜੂਦਗੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ ਕਰੀਨਾ ਨੂੰ 200 ਸਾਲ ਪੁਰਾਣਾ ਪੈਂਡੈਂਟ ਪਹਿਨਣਾ ਪਿਆ ਮਹਿੰਗਾ ; ਕਾਂਗਰਸ ਬੁਲਾਰੇ ਨੇ ਭੇਜਿਆ ਕਾਨੂੰਨੀ ਨੋਟਿਸ
ਇਸ ਮੁੱਦੇ ਦਰਮਿਆਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਲੀਗਲ ਟੀਮ ਵੱਲੋਂ ਕੋਈ ਨਵੀਂ ਅਪਡੇਟ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਪਰਿਵਾਰ 14 ਨਵੰਬਰ ਦੀ ਬਜਾਏ 17 ਨਵੰਬਰ ਨੂੰ ਅੰਤਿਮ ਸਸਕਾਰ ਕਰਵਾਉਣ ਦੀ ਮੰਗ ਕਰ ਰਿਹਾ ਹੈ। ਹਾਲਾਂਕਿ ਇਸ ਲਈ ਅੰਤਿਮ ਫੈਸਲਾ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਲਿਆ ਜਾ ਸਕੇਗਾ।
ਇਹ ਵੀ ਪੜ੍ਹੋ : ਸੋਨਾ ਖ਼ਰੀਦਣ ਦਾ ਜਨੂੰਨ! ਭਾਰਤੀਆਂ ਨੇ ਖ਼ਰੀਦ ਲਿਆ 720000000000 ਰੁਪਏ ਦਾ Gold
ਮੀਡੀਆ ਨਾਲ ਗੱਲ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੀਗਲ ਟੀਮ ਇਸ ਸਮੇਂ ਅਦਾਲਤ 'ਚ ਮੌਜੂਦ ਹੈ ਅਤੇ ਕੋਈ ਨਵਾਂ ਆਰਡਰ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਐਲਾਨ ਹੋਇਆ ਸੀ, ਉਸ ਸਮੇਂ ਵੀ ਲੀਗਲ ਟੀਮ ਦਾ ਮੰਨਣਾ ਸੀ ਕਿ ਪਰਿਵਾਰ ਨੂੰ ਪ੍ਰਬੰਧਕੀ ਤਿਆਰੀਆਂ ਲਈ ਵਾਧੂ ਸਮਾਂ ਮਿਲਣਾ ਚਾਹੀਦਾ ਹੈ। ਬਾਪੂ ਤਰਸੇਮ ਸਿੰਘ ਮੁਤਾਬਕ, ਸਰਕਾਰੀ ਵਕੀਲ ਵੀ 14 ਨਵੰਬਰ ਦੀ ਤਰੀਕ ਨੂੰ ਬਦਲ ਕੇ 17 ਨਵੰਬਰ ਕਰਨ ਲਈ ਸਹਿਮਤ ਸਨ। ਪਰ ਅਦਾਲਤ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਿਲਣ ਤੱਕ ਉਨ੍ਹਾਂ ਦੀ ਦਾਦੀ ਦਾ ਸਸਕਾਰ ਲੇਟ ਕਰਨ ਬਾਰੇ ਅਦਾਲਤ ਤੋਂ ਆਗਿਆ ਮੰਗੀ ਗਈ ਹੈ।
ਇਹ ਵੀ ਪੜ੍ਹੋ : ਜਲਦ ਆਉਣ ਵਾਲਾ ਹੈ Reliance Jio ਤੋਂ 20 ਗੁਣਾ ਵੱਡਾ IPO, 64.35 ਅਰਬ ਡਾਲਰ ਜੁਟਾਉਣ ਦੀ ਤਿਆਰੀ
ਚਾਚਾ ਹਰਜੀਤ ਸਿੰਘ ਨੂੰ ਮਿਲੀ ਅੰਤਰਿਮ ਜ਼ਮਾਨਤ
ਇਸੇ ਮਾਮਲੇ 'ਚ ਅਦਾਲਤ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਨੂੰ 3 ਦਿਨ ਭਾਵ 14, 15 ਅਤੇ 16 ਨਵੰਬਰ ਤੱਕ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਆਪਣੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਚਾਚਾ ਹਰਜੀਤ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ 'ਚ ਸਹਿਯੋਗ ਕਰਨ ਤੇ ਅਜਨਾਲਾ ਥਾਣੇ ਦੀ ਹਿੰਸਕ ਘਟਨਾ ਦੇ ਮਾਮਲੇ 'ਚ ਸ਼ਮੂਲੀਅਤ ਦੇ ਦੋਸ਼ਾਂ ਕਾਰਨ ਪੰਜਾਬ ਪੁਲਿਸ ਵਲੋਂ ਮਾਰਚ 2023 'ਚ ਹਿਰਾਸਤ 'ਚ ਲੈ ਲਿਆ ਸੀ। ਪਹਿਲਾਂ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ ਅਤੇ ਬਾਅਦ ਵਿੱਚ ਬਠਿੰਡਾ ਕੇਂਦਰੀ ਜੇਲ੍ਹ 'ਚ ਭੇਜ ਦਿੱਤਾ ਗਿਆ ਸੀ। ਅੰਮ੍ਰਿਤਸਰ ਦਿਹਾਤੀ ਪੁਲਿਸ ਚਾਚਾ ਹਰਜੀਤ ਸਿੰਘ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਲੈ ਕੇ ਪਿੰਡ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਕੱਲ੍ਹ ਤੋਂ ਬੈਂਕਾਂ 'ਚ ਲੰਬੀਆਂ ਛੁੱਟੀਆਂ, ਜਾਣੋ 8-29 ਨਵੰਬਰ ਤੱਕ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ
ਇਹ ਵੀ ਪੜ੍ਹੋ : Gold ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, Silver ਦੇ ਵੀ ਚੜ੍ਹੇ ਭਾਅ, ਜਾਣੋ ਕਿੰਨੇ ਹੋਏ ਰੇਟ
ਇਹ ਵੀ ਪੜ੍ਹੋ : ਲੱਖਾਂ EPFO ਪੈਨਸ਼ਨਧਾਰਕਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਵਧ ਸਕਦੀ ਹੈ ਤਿੰਨ ਗੁਣਾ, ਜਾਣੋ ਕਦੋਂ
ਇਹ ਵੀ ਪੜ੍ਹੋ : ਸਿਰਫ਼ 154 ਰੁਪਏ 'ਚ ਖ਼ਰੀਦ ਲਿਆ 2BHK ਫਲੈਟ, ਜਾਣੋ ਕਿੱਥੇ ਹੋਈ ਡੀਲ ਤੇ ਕਿੰਨੀ ਹੈ ਪ੍ਰਾਪਰਟੀ ਦੀ ਅਸਲ ਕੀਮਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
