MP ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ 54 ਦਿਨ ਦੀ ਛੁੱਟੀ! ਸੰਸਦੀ ਪੈਨਲ ਨੇ ਕੀਤੀ ਸਿਫ਼ਾਰਸ਼

Tuesday, Mar 11, 2025 - 09:59 AM (IST)

MP ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ 54 ਦਿਨ ਦੀ ਛੁੱਟੀ! ਸੰਸਦੀ ਪੈਨਲ ਨੇ ਕੀਤੀ ਸਿਫ਼ਾਰਸ਼

ਚੰਡੀਗੜ੍ਹ: ਸੰਸਦੀ ਕਮੇਟੀ ਨੇ ਲੋਕ ਸਭਾ ਵਿਚ ਗ਼ੈਰ-ਹਾਜ਼ਰੀ ਕਾਰਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ 54 ਦਿਨ ਦੀ ਛੁੱਟੀ ਦੀ ਸਿਫ਼ਾਰਿਸ਼ ਕੀਤੀ ਹੈ। ਇਸ ਸਬੰਧੀ ਰਿਪੋਰਟ ਹਾਈ ਕੋਰਟ ਵਿਚ ਪੇਸ਼ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਵੱਲੋਂ ਇਸ ਬਾਰੇ ਲੋਕ ਸਭਾ ਸਪੀਕਰ ਨੂੰ 2 ਅਰਜ਼ੀਆਂ ਭੇਜੀਆਂ ਗਈਆਂ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਜਾਰੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਕਾਰਵਾਈ ਦੀ ਤਿਆਰੀ

ਦਰਅਸਲ, ਅੰਮ੍ਰਿਤਪਾਲ ਸਿੰਘ 2023 ਤੋਂ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਸ ਨੇ ਜੇਲ੍ਹ ਵਿਚੋਂ ਹੀ 2024 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੇ ਫ਼ਰਕ ਨਾਲ ਇੱਥੇ ਜਿੱਤ ਹਾਸਲ ਕੀਤੀ ਸੀ। ਜੇਲ੍ਹ ਵਿਚ ਬੰਦ ਹੋਣ ਕਾਰਨ ਉਹ ਕਿਸੇ ਵੀ ਲੋਕ ਸਭਾ ਸੈਸ਼ਨ ਵਿਚ ਹਿੱਸਾ ਨਹੀਂ ਲੈ ਸਕਿਆ, ਜਿਸ ਕਾਰਨ ਉਸ ਨੇ ਲੋਕ ਸਭਾ ਸਪੀਕਰ ਨੂੰ ਗ਼ੈਰ-ਹਾਜ਼ਰੀ ਦੀ ਛੁੱਟੀ ਲਈ ਦੋ ਵਾਰ ਬੇਨਤੀ ਕੀਤੀ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾ ਅਹਿਮ ਕਦਮ, ਅਗਲੇ 90 ਦਿਨ...

ਇਸ ਮਾਮਲੇ ਵਿਚ ਭਾਜਪਾ ਆਗੂ ਬਿਪਲਬ ਦੇਬ ਦੀ ਪ੍ਰਧਾਨਗੀ ਹੇਠਲੀ ਕਮੇਟੀ ਨੇ ਸਦਨ ਦੀਆਂ ਮੀਟਿੰਗਾਂ ’ਚੋਂ ਮੈਂਬਰਾਂ ਦੀ ਗ਼ੈਰ-ਹਾਜ਼ਰੀ ਬਾਰੇ ਲੋਕ ਸਭਾ ਵਿਚ ਪੇਸ਼ ਕੀਤੀ ਆਪਣੀ ਰਿਪੋਰਟ ਵਿਚ ਕਿਹਾ ਕਿ MP ਅੰਮ੍ਰਿਤਪਾਲ ਸਿੰਘ ਨੇ 24 ਜੂਨ ਤੋਂ 2 ਜੁਲਾਈ (9 ਦਿਨ), 22 ਜੁਲਾਈ ਤੋਂ 9 ਅਗਸਤ (19 ਦਿਨ), 25 ਨਵੰਬਰ ਤੋਂ 20 ਦਸੰਬਰ (26 ਦਿਨ) ਕੁੱਲ ਮਿਲਾ ਕੇ 54 ਦਿਨਾਂ ਦੀ ਗੈਰ-ਹਾਜ਼ਰੀ ਦੀ ਛੁੱਟੀ ਲਈ ਅਰਜ਼ੀਆਂ ਭੇਜੀਆਂ ਸਨ। ਕੇਂਦਰ ਵੱਲੋਂ ਸੰਸਦੀ ਕਮੇਟੀ ਦੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਾਹਮਣੇ ਪੇਸ਼ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News