MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
Monday, Jun 29, 2026 - 06:48 PM (IST)
ਜਲੰਧਰ (ਸੋਨੂੰ)- ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ ਸਮੇਤ ਅਤੇ ਉਸ ਦੇ ਗੰਨਮੈਨ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਹੀ ਇਸ ਦੌਰਾਨ ਦਿਹਾਤੀ ਪੁਲਸ ਗੁਰਿੰਦਰ ਪਾਲ ਸਿੰਘ ਔਜਲਾ ਨੂੰ ਅੱਜ ਜਲੰਧਰ ਦੀ ਅਦਾਲਤ 'ਚ ਪੇਸ਼ ਕਰਨ ਲਈ ਲੈ ਕੋਰਟ ਵਿਚ ਲੈ ਕੇ ਆਈ। ਅਦਾਲਤ ਨੇ ਗੁਰਿੰਦਰ ਪਾਲ ਸਿੰਘ ਨੂੰ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਮਿਲੀ ਜਾਣਕਾਰੀ ਅਨੁਸਾਰ ਗੁਰਿੰਦਰ ਪਾਲ ਸਿੰਘ ਔਜਲਾ ਨੂੰ 2023 ਵਿੱਚ ਦਰਜ ਐੱਫ਼. ਆਈ. ਆਰ. ਨੰਬਰ 25 ਦੇ ਸਬੰਧ ਵਿੱਚ ਮਾਣਯੋਗ ਜੱਜ ਅਰਜੁਨ ਸੰਧੂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਸ ਨੇ ਅਸਲਾ ਐਕਟ ਦਾ ਮਾਮਲਾ ਦਰਜ ਕਰਕੇ ਗੁਰਿੰਦਰ ਪਾਲ ਸਿੰਘ ਵਿਰੁੱਧ ਐੱਫ਼. ਆਈ. ਆਰ. ਵਿਚ ਵਾਧਾ ਕੀਤਾ ਸੀ। ਇਸ ਮਾਮਲੇ ਦੇ ਸਬੰਧ ਵਿੱਚ ਪੁਲਸ ਨੇ ਅੱਜ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਗੁਰਿੰਦਰ ਪਾਲ ਸਿੰਘ ਨੂੰ ਜਲੰਧਰ ਕੋਰਟ ਲਿਆਂਦਾ।

ਇਹ ਵੀ ਪੜ੍ਹੋ: Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪਰਮਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਗੁਰਿੰਦਰ ਪਾਲ ਸਿੰਘ ਔਜਲਾ ਐੱਨ. ਐੱਸ. ਏ. ਐਕਟ ਤਹਿਤ ਜੇਲ੍ਹ ਵਿੱਚ ਹੈ। ਅੱਜ ਉਸ ਨੂੰ ਗੋਇੰਦਵਾਲ ਜੇਲ੍ਹ ਤੋਂ ਇਕ ਝੂਠੇ ਮਾਮਲੇ 'ਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਨੇ ਗੁਰਿੰਦਰ ਵਿਰੁੱਧ ਧਾਰਾ 188 ਤਹਿਤ ਕੇਸ ਦਰਜ ਕੀਤਾ ਸੀ ਅਤੇ ਉਹ ਉਸ ਮਾਮਲੇ ਵਿੱਚ ਜ਼ਮਾਨਤ 'ਤੇ ਬਾਹਰ ਸੀ।
ਇਹ ਵੀ ਪੜ੍ਹੋ: ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
ਗੁਰਿੰਦਰ ਇੰਗਲੈਂਡ ਜਾ ਰਿਹਾ ਸੀ ਅਤੇ ਉਸ ਨੂੰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਕੇਸ ਵਿਚ ਵਾਧਾ ਕਰਦੇ ਹੋਏ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ। ਅੱਜ ਉਸ ਨੂੰ ਉਸੇ ਮਾਮਲੇ ਵਿੱਚ ਤਿੰਨ ਸਾਲ ਬਾਅਦ ਅਸਲਾ ਐਕਟ ਤਹਿਤ ਪ੍ਰੋਡਕਸ਼ਨ ਵਾਰੰਟ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ। ਵਕੀਲ ਨੇ ਦੱਸਿਆ ਕਿ ਜਦੋਂ ਪੁਲਸ ਨੇ ਪਹਿਲੀ ਵਾਰ ਗੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਉਸ ਵਿਰੁੱਧ ਕੋਈ ਅਸਲਾ ਐਕਟ ਦਾ ਕੇਸ ਦਰਜ ਨਹੀਂ ਕੀਤਾ ਗਿਆ ਸੀ ਪਰ ਹੁਣ ਰਾਜਨੀਤਿਕ ਦਬਾਅ ਹੇਠ ਉਸ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ। ਵਕੀਲ ਨੇ ਦੱਸਿਆ ਕਿ ਪੁਲਸ ਨੇ ਗੁਰਿੰਦਰ ਲਈ ਪੰਜ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ ਸੀ ਅਤੇ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
