ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

Friday, Sep 25, 2026 - 05:00 PM (IST)

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਚੰਡੀਗੜ੍ਹ (ਵੈੱਬ ਡੈਸਕ): ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਆਗੂ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਅੰਮ੍ਰਿਤਪਾਲ ਸਿੰਘ ਕਿਸੇ ਇਕ ਨਹੀਂ, ਸਗੋਂ 2 ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਸਕਦੇ ਹਨ। 

ਦਰਅਸਲ, ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਇਹ ਇਸ਼ਾਰਾ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਸਿਰਫ਼ ਇਕ ਨਹੀਂ, ਸਗੋਂ ਦੋ ਹਲਕਿਆਂ ਤੋਂ ਚੋਣ ਲੜ ਸਕਦੇ ਹਨ। ਉਨ੍ਹਾਂ ਇਹ ਵੀ ਸੰਭਾਵਨਾ ਜਤਾਈ ਹੈ ਕਿ ਉਹ ਮਾਝੇ ਤੋਂ ਇਲਾਵਾ ਮਾਲਵੇ ਦੀ ਇਕ ਸੀਟ ਤੋਂ ਵੀ ਚੋਣ ਮੈਦਾਨ ਵਿਚ ਨਿੱਤਰ ਸਕਦੇ ਹਨ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਕਿਹੜੇ ਹਲਕੇ ਤੋਂ ਅਤੇ ਕਿਹੜੇ ਲੀਡਰ ਦੇ ਖ਼ਿਲਾਫ਼ ਚੋਣ ਲੜਣਗੇ, ਇਸ ਬਾਰੇ ਮੰਥਨ ਜਾਰੀ ਹੈ ਅਤੇ ਇਸ 'ਤੇ ਅੰਤਿਮ ਫ਼ੈਸਲਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਵੱਲੋਂ ਲਿਆ ਜਾਵੇਗਾ। ਇਹ ਵੀ ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਪਹਿਲਾਂ ਹੀ ਇਹ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਉਨ੍ਹਾਂ ਦਾ ਮੁੱਖ ਮੰਤਰੀ ਚਿਹਰਾ ਅੰਮ੍ਰਿਤਪਾਲ ਸਿੰਘ ਹੀ ਹੋਣਗੇ। 


author

Anmol Tagra

Content Editor

Related News