MP ਅੰਮ੍ਰਿਤਪਾਲ ਸਿੰਘ ਨੇ ਮੁੜ ਹਾਈਕੋਰਟ ਦਾ ਖੜ੍ਹਕਾਇਆ ਦਰਵਾਜ਼ਾ
Tuesday, Feb 10, 2026 - 05:01 PM (IST)
ਚੰਡੀਗੜ੍ਹ (ਸੁਸ਼ੀਲ ਗੰਭੀਰ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਕੀਤੀ ਹੈ। ਉਨ੍ਹਾਂ ਨੇ ਅਦਾਲਤ 'ਚ ਇਕ ਨਵੀਂ ਪਟੀਸ਼ਨ ਦਾਇਰ ਕਰਕੇ ਆਪਣੀ ਅਸਥਾਈ ਰਿਹਾਈ ਜਾਂ ਪੈਰੋਲ ਦੀ ਮੰਗ ਕੀਤੀ ਹੈ ਤਾਂ ਜੋ ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਹਿੱਸਾ ਲੈ ਸਕਣ।
ਜ਼ਿਕਰਯੋਗ ਹੈ ਕਿ ਲਗਭਗ ਇਕ ਹਫ਼ਤਾ ਪਹਿਲਾਂ ਉਨ੍ਹਾਂ ਦੀ ਅਜਿਹੀ ਹੀ ਇਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਨੂੰ ਉਸ ਪੁਰਾਣੇ ਹੁਕਮ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਰਿਹਾਈ ਦੇਣ ਤੋਂ ਇਨਕਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਇਸ ਨਵੀਂ ਕਾਨੂੰਨੀ ਪਹਿਲਕਦਮੀ ਦਾ ਉਦੇਸ਼ ਲੋਕ ਸਭਾ ਦੀ ਕਾਰਵਾਈ 'ਚ ਸ਼ਾਮਲ ਹੋਣ ਲਈ ਰਾਹ ਪੱਧਰਾ ਕਰਨਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
