ਡਿੱਬਰੂਗੜ੍ਹ ਜੇਲ੍ਹ ''ਚ ਬੰਦ MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ''ਚ ਪਾਈ ਪਟੀਸ਼ਨ

Thursday, Jan 23, 2025 - 09:48 AM (IST)

ਡਿੱਬਰੂਗੜ੍ਹ ਜੇਲ੍ਹ ''ਚ ਬੰਦ MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ''ਚ ਪਾਈ ਪਟੀਸ਼ਨ

ਚੰਡੀਗੜ੍ਹ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਲੋਕ ਸਭਾ ਸੈਸ਼ਨ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਾਲਾਨ, ਜੇ ਨਾ ਭੁਗਤਿਆ ਤਾਂ...

ਆਪਣੀ ਨਵੀਂ ਸਿਆਸੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਦਾਇਰ ਕੀਤੀ ਗਈ ਪਹਿਲੀ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ ਅਤੇ ਸੰਸਦ ਸੈਸ਼ਨ ਵਿਚ ਉਸ ਦੀ ਭਾਗੀਦਾਰੀ ਨਿਆਂ ਅਤੇ ਸਮਾਨਤਾ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਸਾਂਸਦ ਹੋਣ ਦੇ ਨਾਤੇ ਸੈਸ਼ਨ 'ਚ ਹਿੱਸਾ ਲੈਣਾ ਮੇਰਾ ਹੱਕ ਹੈ। ਪਟੀਸ਼ਨ ਵਿਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਰਾਸ਼ਟਰੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿਚ ਉਸ ਦੀ ਮੌਜੂਦਗੀ ਜਨਤਕ ਹਿੱਤ ਦਾ ਵਿਸ਼ਾ ਹੈ।

ਇਹ ਖ਼ਬਰ ਵੀ ਪੜ੍ਹੋ -  ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ ਸ਼ੈਅ... ਹਸਪਤਾਲ 'ਚ ਜਾ ਕੇ ਤੋੜਿਆ ਦਮ

ਅੰਮ੍ਰਿਤਪਾਲ ਨੇ ਪਟੀਸ਼ਨ ਰਾਹੀਂ ਮੰਗ ਕੀਤੀ ਹੈ ਕਿ ਅਦਾਲਤ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਲਈ ਕਹੇ। ਉਨ੍ਹਾਂ ਕਿਹਾ ਕਿ ਇਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਸੰਵਿਧਾਨਕ ਫਰਜ਼ ਹੈ ਕਿ ਉਹ ਸੰਸਦ ਦੇ ਸੈਸ਼ਨਾਂ ਵਿਚ ਸ਼ਾਮਲ ਹੋਣ ਅਤੇ ਸੰਸਦ ਵਿਚ ਜਨਤਕ ਮੁੱਦੇ ਉਠਾਉਣ। ਪਟੀਸ਼ਨ ਵਿਚ ਅੰਮ੍ਰਿਤਪਾਲ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਧਿਰ ਬਣਾਇਆ ਹੈ। ਹਾਲਾਂਕਿ ਇਸ ਪਟੀਸ਼ਨ ਨੂੰ ਅਜੇ ਸੂਚੀਬੱਧ ਨਹੀਂ ਕੀਤਾ ਗਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News