ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ’ਤੇ MP ਔਜਲਾ ਨੇ ਮਠਿਆਈ ਵੰਡ ਕੇ ਦਿੱਤੀ ਵਧਾਈ
Friday, Nov 19, 2021 - 05:06 PM (IST)
ਅੰਮ੍ਰਿਤਸਰ (ਵਾਰਤਾ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਆਮ ਸ਼ਹਿਰੀਆਂ ਵੀ ਖੁਸ਼ੀ ਦੀ ਲਹਿਰ ਦੌੜ ਗਈ। ਔਜਲਾ ਨੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਅੰਦਰ ਤੇ ਬਾਹਰ ਕੀਤੇ ਗਏ ਲੰਮੇ ਤੇ ਸਖਤ ਪਰ ਕਾਮਯਾਬ ਸੰਘਰਸ਼ ਨੇ ਸਾਰਿਆਂ ਦੇ ਹੌਸਲੇ ਬੁਲੰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰਾਂ ਦੀ ਇਸ ਕਾਮਯਾਬੀ ਨਾਲ ਹੁਣ ਕੇਂਦਰ ਤੋਂ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨ ਦਾ ਆਕਾਰ ਦੇਣ ਲਈ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲੈਣ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ-ਦੇਸ਼ ਦੇ ਕਿਸਾਨਾਂ ਦੀ ਹੋਈ ਵੱਡੀ ਜਿੱਤ