ਸ੍ਰੀ ਹਰਿਮੰਦਰ ਸਾਹਿਬ ''ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ ਅੱਗੇ ਰੱਖੀ ਇਹ ਮੰਗ
Wednesday, Jun 04, 2025 - 12:33 PM (IST)

ਅੰਮ੍ਰਿਤਸਰ (ਕਮਲ)- ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਇਕ ਮਹੱਤਵਪੂਰਨ ਮੰਗ ਕੀਤੀ ਹੈ। ਉਨ੍ਹਾਂ ਅੰਮ੍ਰਿਤਸਰ ਨੂੰ No War Zone ਐਲਾਨਣ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇ ਇਕ ਮੇਜਰ ਜਨਰਲ ਦੇ ਦਾਅਵੇ ਤੋਂ ਬਾਅਦ ਇਹ ਮੰਗ ਹੋਰ ਵੀ ਮਹੱਤਵਪੂਰਨ ਹੋ ਗਈ ਹੈ। ਮੇਜਰ ਜਨਰਲ ਨੇ ਕਿਹਾ ਸੀ ਕਿ ਪਾਕਿਸਤਾਨੀ ਹਵਾਈ ਸੈਨਾ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਸੀ। ਇਸ ਦਾਅਵੇ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ
ਸੰਸਦ ਮੈਂਬਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਸਥਾਨ ਹੈ। ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਇੱਥੇ ਆਉਂਦੇ ਹਨ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਲਈ ਵੈਟੀਕਨ ਸਿਟੀ ਵਾਂਗ ਸਥਾਈ ਅਤੇ ਗੈਰ-ਰਾਜਨੀਤਿਕ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਹੈ। ਔਜਲਾ ਨੇ UNO ਤੋਂ ਇਸ ਪਵਿੱਤਰ ਸਥਾਨ ਨੂੰ ਅੰਤਰਰਾਸ਼ਟਰੀ ਮਾਨਤਾ ਅਤੇ ਸੁਰੱਖਿਆ ਦੇਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਵਿਚ ਇਸ ਸਥਾਨ ਨੂੰ ਕਿਸੇ ਵੀ ਫ਼ੌਜੀ ਜਾਂ ਰਾਜਨੀਤਿਕ ਨਿਸ਼ਾਨੇ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਸ਼ਾਂਤੀ ਦਾ ਪ੍ਰਤੀਕ ਹੈ ਅਤੇ ਇਸਦੀ ਸੁਰੱਖਿਆ ਭਾਰਤ ਅਤੇ ਅੰਤਰਰਾਸ਼ਟਰੀ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ 'ਤੇ ਜਲਦੀ ਤੋਂ ਜਲਦੀ ਵਿਚਾਰ ਕਰ ਕੇ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8