MP ਔਜਲਾ ਨੇ DM ਰੰਧਾਵਾ ਦੇ ਹੱਕ 'ਚ ਚੁੱਕੀ ਆਵਾਜ਼, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ

Sunday, Mar 22, 2026 - 02:22 PM (IST)

MP ਔਜਲਾ ਨੇ DM ਰੰਧਾਵਾ ਦੇ ਹੱਕ 'ਚ ਚੁੱਕੀ ਆਵਾਜ਼, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ

ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਦੀ ਲੰਮੀ ਜੱਦੋਜਹਿਦ ਅਤੇ ਸੰਘਰਸ਼ ਤੋਂ ਬਾਅਦ ਦਰਜ ਹੋਈ ਐਫ.ਆਈ.ਆਰ.  'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਪਰਿਵਾਰ ਦੇ ਸਖ਼ਤ ਸੰਘਰਸ਼ ਤੋਂ ਬਾਅਦ ਆਖਿਰਕਾਰ ਸਰਕਾਰ ਨੂੰ ਦਬਾਅ ਹੇਠ ਆ ਕੇ ਐਫ.ਆਈ.ਆਰ ਦਰਜ ਕਰਨੀ ਪਈ ਹੈ, ਜੋ ਕਿ ਘਟਨਾ ਦੇ ਸਮੇਂ ਹੀ ਦਰਜ ਹੋਣੀ ਚਾਹੀਦੀ ਸੀ।

ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਇਸ ਦੌਰਾਨ ਔਜਲਾ ਨੇ ਅੱਗੇ ਕਿਹਾ ਹੁਣ ਜ਼ਰੂਰੀ ਹੈ ਕਿ ਪੁਲਸ ਜਲਦ ਤੋਂ ਜਲਦ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਯਕੀਨੀ ਬਣਾਵੇ, ਤਾਂ ਜੋ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਰਾਜਨੀਤਿਕ ਜਾਂ ਬਾਹਰੀ ਦਬਾਅ ਨਾ ਪੈ ਸਕੇ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੈ।

PunjabKesari

ਇਹ ਵੀ ਪੜ੍ਹੋ- DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼

ਹਾਲਾਂਕਿ ਇਸ ਤੋਂ ਪਹਿਲਾਂ ਵੀ ਗੁਰਜੀਤ ਸਿੰਘ ਔਜਲਾ ਨੇ ਇਕ ਟਵੀਟ ਕਰਕੇ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ''ਇਸ ਤਸਵੀਰਾਂ ਤੋਂ ਸਾਫ ਸਪੱਸ਼ਟ ਹੁੰਦਾ ਹੈ ਕਿ ਇਹ ਵੀਡੀਓ ਲਾਲਜੀਤ ਭੁੱਲਰ ਦੇ ਆਪਣੇ ਦਫ਼ਤਰ ਦੀ ਹੀ ਹੈ...ਕੁਝ ਦਿਨ ਪਹਿਲਾਂ ਮੰਤਰੀ ਦੇ ਸੋਸ਼ਲ ਮੀਡੀਆ ‘ਤੇ ਅੱਪਲੋਡ ਕੀਤੀ ਗਈ ਵੀਡੀਓ ਵਿੱਚ ਉਹ ਆਪਣੇ ਦਫ਼ਤਰ ਵਿੱਚ ਬੈਠੇ ਨਜ਼ਰ ਆਉਂਦੇ ਹਨ, ਅਤੇ ਮੌਜੂਦਾ ਵੀਡੀਓ ਨਾਲ ਉਸਦਾ ਸਪੱਸ਼ਟ ਮੇਲ ਖਾਂਦਾ ਹੈ... ਇਸ ਤੋਂ ਇਹ ਸਪੱਸ਼ਟ ਹੋ ਜਾਦਾ ਹੈ ਕਿ ਇਹ ਘਟਨਾ ਉਸੇ ਦਫ਼ਤਰ ਵਿੱਚ ਹੀ ਵਾਪਰੀ ਹੈ...ਜਿੱਥੇ ਇੱਕ ਡੀ ਐਮ ਵੇਅਰਹਾਊਸਿੰਗ ਗਗਨਦੀਪ ਸਿੰਘ ਰੰਧਾਵਾ ਨਾਲ ਧੱਕੇਸ਼ਾਹੀ ਕਰਕੇ ਉਸ ਤੋਂ ਜ਼ਬਰਦਸਤੀ ਬਿਆਨ ਲਵਾਇਆ ਗਿਆ।''

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News