MP ਔਜਲਾ ਨੇ CM ਮਾਨ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਿਸਾਲੀ ਸਜ਼ਾ ਦੀ ਕੀਤੀ ਮੰਗ
Thursday, Oct 17, 2024 - 09:25 PM (IST)
ਅੰਮ੍ਰਿਤਸਰ (ਕਮਲ)- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਧਮਕਾਉਣ ਤੇ ਕਿਰਦਾਰਕੁਸ਼ੀ ਕਰਨ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ।
ਸੰਸਦ ਮੈਂਬਰ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਨਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨੂੰ ਧਮਕਾਉਣ ਦੀ ਮੰਦਭਾਗੀ ਘਟਨਾ ਨੇ ਹਰ ਸਿੱਖ ਦੇ ਮਨ ਨੂੰ ਸੱਟ ਮਾਰੀ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਦੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਦੀ ਧਾਰਮਿਕ ਤੇ ਰਾਜਨੀਤਕ ਅਗਵਾਈ ਕਰ ਰਿਹਾ ਹੈ ਤੇ ਹਰ ਸ਼ਰਧਾਵਾਨ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਠਾ ਨਾਲ ਸਮਰਪਿਤ ਹੈ।
ਔਜਲਾ ਨੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਬੀਤੀ ਰਾਤ ਜਾਰੀ ਵੀਡੀਓ ਦਾ ਖੁਦ ਨੋਟਿਸ ਲੈਣ ਤਾਂ ਜੋ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨਾਲ ਕੀਤੀ ਘਿਨੌਣੀ ਹਰਕਤ ਦੀ ਸਜ਼ਾ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਦੇ ਪ੍ਰੋਗਰਾਮ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e