ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
Sunday, Oct 11, 2026 - 01:11 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਅੱਜ ਚੰਡੀਗੜ੍ਹ ਵਿਖੇ ਤਾਜਪੋਸ਼ੀ ਹੋ ਰਹੀ ਹੈ। ਤਾਜਪੋਸ਼ੀ ਵਿਚ ਸ਼ਾਮਲ ਹੋਣ ਲਈ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪਹੁੰਚੇ, ਜਿੱਥੇ ਉਨ੍ਹਾਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੌਸਮ ਬਦਲਿਆ ਹੈ ਤਾਂ ਪੰਜਾਬ ਦੀ ਵੀ ਫਿਜ਼ਾ ਬਦਲੇਗੀ। ਉਨ੍ਹਾਂ ਕਿਹਾ ਕਿ ਮੈਂ ਹੈਂਡਬਾਲ ਅਤੇ ਪਰਗਟ ਸਿੰਘ ਹਾਕੀ ਦੇ ਖਿਡਾਰੀ ਰਹੇ ਹਨ। ਅਸੀਂ ਦੋਵੇਂ ਖਿਡਾਰੀ ਹਾਂ, ਪਾਸ ਦੇ ਕੇ ਇਕੱਠੇ ਲੜਾਂਗੇ।
ਇਹ ਵੀ ਪੜ੍ਹੋ: ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਸੂਬਾਈ ਸੰਗਠਨ ਨੂੰ ਮੁੜ ਸਰਗਰਮ ਕਰਨ ਦੀਆਂ ਕੋਸ਼ਿਸ਼ਾਂ ਦਰਮਿਆਨ ਨਵੇਂ ਪ੍ਰਦੇਸ਼ ਪ੍ਰਧਾਨ ਪਰਗਟ ਸਿੰਘ ਦਾ ਅਹੁਦਾ ਸੰਭਾਲਣ ਦਾ ਸਮਾਗਮ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਚੰਡੀਗੜ੍ਹ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ’ਚ ਹੋ ਰਹੇ ਇਸ ਸਮਾਗਮ ਦੌਰਾਨ ਪਾਰਟੀ ਦੀ ਅੰਦਰੂਨੀ ਏਕਤਾ, ਸੀਨੀਅਰ ਆਗੂਆਂ ਵਿਚਾਲੇ ਤਾਲਮੇਲ ਅਤੇ ਨਵੀਂ ਲੀਡਰਸ਼ਿਪ ਨੂੰ ਮਿਲਣ ਵਾਲੇ ਸਮਰਥਨ ’ਤੇ ਨਜ਼ਰਾਂ ਰਹਿਣਗੀਆਂ। ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਤੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਸਮੇਤ ਕੇਂਦਰੀ ਲੀਡਰਸ਼ਿਪ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਇਸ ਸਮਾਗਮ ਦੀ ਅਹਿਮੀਅਤ ਹੋਰ ਵਧਾ ਰਹੀ ਹੈ।
ਇਹ ਵੀ ਪੜ੍ਹੋ: ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
