ਭਾਜਪਾ ''ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ''ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
Sunday, Sep 13, 2026 - 11:26 AM (IST)
ਜਲੰਧਰ (ਵਿਸ਼ੇਸ਼)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਭਾਜਪਾ 'ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਵਿਚ ਜ਼ਮੀਨ-ਆਸਮਾਨ ਦਾ ਫ਼ਰਕ ਹੈ ਅਤੇ ਉਨ੍ਹਾਂ ਦੇ ਰਾਜਨੀਤਕ ਸਿਧਾਂਤ ਭਾਜਪਾ ਦੀ ਵਿਚਾਰਧਾਰਾ ਨਾਲੋਂ ਬਿਲਕੁਲ ਵੱਖਰੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
ਚੰਨੀ ਨੇ ਕਿਹਾ ਕਿ ਭਾਜਪਾ ਧਰਮ ਦੇ ਨਾਮ 'ਤੇ ਰਾਜਨੀਤੀ ਕਰਦੀ ਹੈ, ਜਦਕਿ ਕਾਂਗਰਸ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਤੰਤਰਿਤ ਕਦਰਾਂ-ਕੀਮਤਾਂ 'ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਨਾਲ ਖੜ੍ਹੇ ਹਨ ਅਤੇ ਭਾਜਪਾ 'ਚ ਸ਼ਾਮਲ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਭਾਜਪਾ 'ਚ ਜਾਣ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਚ ਕੋਈ ਸੱਚਾਈ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
