ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
Friday, Oct 16, 2026 - 06:37 PM (IST)
ਚੰਡੀਗੜ੍ਹ (ਵੈੱਬ ਡੈਸਕ)- ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ ਹਨ। ਮਾਨਸਾ ਵਿਚ ਕਤਲ ਕੀਤੇ ਪਰਵਿੰਦਰ ਸਿੰਘ ਦੇ ਮਾਮਲੇ 'ਤੇ ਬੋਲਦੇ ਉਨ੍ਹਾਂ ਸਿੱਧੇ ਤੌਰ 'ਤੇ ਮਾਨ ਸਰਕਾਰ ਨੂੰ ਪਰਵਿੰਦਰ ਝੋਟਾ ਦੇ ਕਤਲ ਦਾ ਜ਼ਿੰਮੇਵਾਰ ਦੱਸਿਆ ਹੈ।
ਚਰਨਜੀਤ ਚੰਨੀ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਦਾ ਕਤਲ ਕੀਤਾ ਜਾਂਦਾ ਹੈ। ਉਨ੍ਹਾਂ ਪਰਵਿੰਦਰ ਝੋਟਾ ਦੇ ਕਤਲ ਨੂੰ ਪਾਲੀਟੀਕਲ ਮਰਡਰ ਦੱਸਿਆ ਹੈ। ਚੰਨੀ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਾਫ਼ੀਆ ਅਤੇ ਮਾਨ ਸਰਕਾਰ ਇਸ ਕਤਲ 'ਚ ਸ਼ਾਮਲ ਹਨ। ਉਨ੍ਹਾਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
ਚੰਨੀ ਨੇ ਕਿਹਾ ਕਿ ਪਰਵਿੰਦਰ ਝੋਟਾ ਇਕ ਨਾਇਕ ਸੀ, ਜੋ ਆਪਣੇ ਘਰ ਦੇ ਹਰ ਸੁੱਖ ਨੂੰ ਛੱਡ ਕੇ ਪੰਜਾਬ 'ਚੋਂ ਨਸ਼ਿਆਂ ਨੂੰ ਛੁਡਾਉਣ ਲਈ ਲੱਗਾ ਹੋਇਆ ਸੀ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਜਿਹੜਾ ਵੀ ਪੰਜਾਬ 'ਚ ਨਸ਼ਾ ਛੁਡਵਾਉਣ ਦੀ ਗੱਲ ਕਰਦਾ ਹੈ, ਪੁਲਸ ਉਸ ਦੇ ਪਿੱਛੇ ਪੈ ਜਾਂਦੀ ਹੈ ਅਤੇ ਕਿਸੇ ਨਾ ਕਿਸੇ ਤਰੀਕੇ ਉਸ ਦਾ ਕਤਲ ਕਰਵਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ: ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
