ਸੰਸਦ ਮੈਂਬਰ ਢੀਂਡਸਾ ਅੱਜ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

Monday, Dec 27, 2021 - 12:12 AM (IST)

ਸੰਸਦ ਮੈਂਬਰ ਢੀਂਡਸਾ ਅੱਜ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ(ਅਸ਼ਵਨੀ)- ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਗਠਜੋੜ ’ਤੇ ਅੱਜ ਮੋਹਰ ਲੱਗ ਸਕਦੀ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਿੱਲੀ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਵਾਲੇ ਹਨ। ਹਾਲਾਂਕਿ ਅੱਗੇ ਦਾ ਐਲਾਨ ਮੁਲਾਕਾਤ ਤੋਂ ਬਾਅਦ ਹੀ ਹੋ ਸਕੇਗਾ। ਢੀਂਡਸਾ ਨੇ ਕਿਹਾ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸਿਰਫ ਪੰਜਾਬ ਦੇ ਹਿੱਤਾਂ ਦੀ ਪੂਰਤੀ ਦਾ ਹੀ ਟੀਚਾ ਹੈ।

ਇਹ ਵੀ ਪੜ੍ਹੋ- CM ਚੰਨੀ ਨੇ ਡੇਰਾ ਬਾਬਾ ਮੁਰਾਦ ਸ਼ਾਹ ਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਟੇਕਿਆ ਮੱਥਾ

ਪੰਜਾਬ ਦੇ ਕਈ ਅਹਿਮ ਮੁੱਦੇ ਹਨ, ਜਿਨ੍ਹਾਂ ਨੂੰ ਅੱਜ ਕੇਂਦਰ ਦੀ ਭਾਜਪਾ ਸਰਕਾਰ ਹੀ ਸੁਲਝਾ ਸਕਦੀ ਹੈ। ਨਾਲ ਹੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਪੰਜਾਬ ਲੋਕ ਕਾਂਗਰਸ ਦੇ ਇਕ ਮੰਚ ’ਤੇ ਆਉਣ ਨਾਲ ਪੰਜਾਬ ਦਾ ਮਾਹੌਲ ਠੀਕ ਰਹੇਗਾ। ਇਹ ਪਾਰਟੀਆਂ ਨਾਲ ਮਿਲ ਕੇ ਪੰਜਾਬ ਦੇ ਵਿਗੜੇ ਹਾਲਾਤਾਂ ਨੂੰ ਸੁਧਾਰਣ ’ਚ ਅਹਿਮ ਭੂਮਿਕਾ ਨਿਭਾਉਣਗੀਆਂ। ਢੀਂਡਸਾ ਨੇ ਕਿਹਾ ਭਾਜਪਾ ਦੇ ਨਾਲ ਸੀਟ ਸ਼ੇਅਰਿੰਗ ’ਤੇ ਚਰਚਾ ਹੋਵੇਗੀ। ਜਿੱਤਣ ਵਾਲੇ ਉਮੀਦਵਾਰ ਨੂੰ ਹੀ ਮੈਦਾਨ ’ਚ ਉਤਾਰਿਆ ਜਾਵੇਗਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Bharat Thapa

Content Editor

Related News