MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Wednesday, Sep 09, 2026 - 09:33 AM (IST)
ਮਾਛੀਵਾੜਾ ਸਾਹਿਬ (ਟੱਕਰ) : ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ ਕੀਤੇ ਗਏ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਕਾਂਗਰਸ ਲਈ ਅਹਿਮ ਕਦਮ ਦੱਸਿਆ।
ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਹੋਰ ਨੇੜਿਓਂ ਜੁੜਨ ਸਬੰਧੀ ਵੀ ਚਰਚਾ ਕੀਤੀ।
ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨੂੰ ਪੰਜਾਬ ਆਉਣ ’ਤੇ ਸਵਾਗਤ ਕਰਨ ਦੀ ਗੱਲ ਆਖਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਤਜੁਰਬੇ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਤਾਕਤ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗੀ ਅਤੇ ਕਾਂਗਰਸ ਨੂੰ ਸੰਗਠਨਾਤਮਕ ਤੌਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ।
