''ਆਪ'' ਸਰਕਾਰ ਨੇ ਮਜਬੂਰੀ ''ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ (ਵੀਡੀਓ)
Tuesday, Mar 24, 2026 - 12:32 PM (IST)
ਜਲੰਧਰ/ਪਟਿਆਲਾ (ਵੈੱਬ ਡੈਸਕ)- ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ 'ਚ ਹੋਈ ਲਾਲਜੀਤ ਭੁੱਲਰ ਦੀ ਤਾਜ਼ਾ ਗ੍ਰਿਫ਼ਤਾਰੀ ਕੋਈ ਸਵੈ-ਇੱਛੁਕ ਕਾਰਵਾਈ ਨਹੀਂ ਸਗੋਂ ਸਰਕਾਰ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰਾ ਪੰਜਾਬ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਤੁਰ ਪਿਆ ਅਤੇ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਸੜਕਾਂ 'ਤੇ ਉਤਰ ਆਈਆਂ ਤਾਂ ਸਰਕਾਰ ਕੋਲ ਕੋਈ ਹੋਰ ਰਸਤਾ ਨਹੀਂ ਬਚਿਆ ਸੀ। ਇਸੇ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਜਬੂਰੀ ਵਿਚ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਕੀਤੀ ਹੈ।
ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੀ 'ਝਾੜੂ ਪਾਰਟੀ' ਦੀ ਸਰਕਾਰ 'ਤੇ ਸੂਬੇ ਦਾ ਕੋਈ ਵੀ ਨਾਗਰਿਕ ਭਸੋਸਾ ਨਹੀਂ ਕਰ ਸਕਦਾ ਕਿਉਂਕਿ ਪਿਛਲੇ ਚਾਰ ਸਾਲਾਂ 'ਚ ਮੰਤਰੀਆਂ ਅਤੇ ਵਿਧਾਇਕਾਂ ਵਿਰੁੱਧ ਬਣਾਏ ਗਏ ਕਈ ਕੇਸਾਂ ਵਿੱਚੋਂ ਇਕ ਵੀ ਕੇਸ ਅਦਾਲਤ 'ਚ ਸਿਰੇ ਨਹੀਂ ਚੜ੍ਹਿਆ ਅਤੇ ਨਾ ਹੀ ਕਿਸੇ ਨੂੰ ਸਜ਼ਾ ਹੋਈ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਸਰਕਾਰ ਕੇਸ ਦਰਜ ਕਰਕੇ ਬਾਅਦ 'ਚ ਉਨ੍ਹਾਂ ਨੂੰ ਖ਼ਰਾਬ ਕਰ ਦਿੰਦੀ ਹੈ।
ਇਹ ਵੀ ਪੜ੍ਹੋ: ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ ਬੋਰਡ ਨੇ ਕੀਤਾ ਵੱਡਾ ਬਦਲਾਅ
ਮਰਨ ਤੋਂ ਪਹਿਲਾਂ ਦਾ ਵੀਡੀਓ ਵੱਡਾ ਸਬੂਤ
ਇਸ ਮਾਮਲੇ 'ਚ ਮ੍ਰਿਤਕ ਡੀ. ਐੱਮ. ਰੰਧਾਵਾ ਵੱਲੋਂ ਬਣਾਈ ਗਈ ਵੀਡੀਓ ਦਾ ਹਵਾਲਾ ਦਿੰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕਾਨੂੰਨ ਵਿੱਚ ਇਸ ਨੂੰ 'ਡਾਇੰਗ ਡੈਕਲਰੇਸ਼ਨ' (ਮਰਨ ਤੋਂ ਪਹਿਲਾਂ ਦਿੱਤਾ ਬਿਆਨ) ਮੰਨਿਆ ਜਾਂਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਮਰਨ ਤੋਂ ਪਹਿਲਾਂ ਗਗਨਦੀਪ ਸਿੰਘ ਰੰਧਾਵਾ ਨੇ ਸਾਫ਼ ਕਿਹਾ ਸੀ ਕਿ ਉਹ ਇਕ ਮੰਤਰੀ ਦੇ ਦਬਾਅ ਹੇਠ ਖ਼ੁਦਕੁਸ਼ੀ ਕਰ ਰਿਹਾ ਹੈ ਤਾਂ ਸਰਕਾਰ ਨੇ ਐੱਫ਼. ਆਈ. ਆਰ. ਦਰਜ ਕਰਨ ਵਿੱਚ ਤਿੰਨ-ਚਾਰ ਦਿਨ ਕਿਉਂ ਲਗਾਏ?। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਪੋਸਟਮਾਰਟਮ ਅਤੇ ਸਸਕਾਰ ਨਾ ਕਰਨ ਦੀ ਚਿਤਾਵਨੀ ਤੋਂ ਬਾਅਦ ਹੀ ਕਾਰਵਾਈ ਹੋਈ ਹੈ।
ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਮਿਲੀ ਹਰੀ ਝੰਡੀ
ਸੰਸਦ ਮੈਂਬਰ ਨੇ ਖ਼ੁਲਾਸਾ ਕੀਤਾ ਕਿ ਕਾਂਗਰਸ ਦੇ ਸਾਰੇ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਲੋਕ ਸਭਾ 'ਚ ਇਸ ਕੇਸ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ 'ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਪਰ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਕਾਰਨ ਉਨ੍ਹਾਂ ਨੂੰ ਨਿਰਪੱਖ ਜਾਂਚ ਦੀ ਉਮੀਦ ਸਿਰਫ਼ ਸੀ. ਬੀ. ਆਈ. ਤੋਂ ਹੀ ਹੈ।
ਇਹ ਵੀ ਪੜ੍ਹੋ: 'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ ਰੰਧਾਵਾ ਨੇ ਘੇਰੀ 'ਆਪ' ਸਰਕਾਰ
ਅਧਿਕਾਰੀ 'ਤੇ ਸੀ ਨਾਜਾਇਜ਼ ਦਬਾਅ
ਡਾ. ਅਮਰ ਸਿੰਘ ਨੇ ਸਪੱਸ਼ਟ ਕੀਤਾ ਕਿ ਮ੍ਰਿਤਕ ਅਧਿਕਾਰੀ ਐੱਫ਼. ਸੀ. ਆਈ. ਦਾ ਨਹੀਂ, ਸਗੋਂ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦਾ ਡਿਸਟ੍ਰਿਕਟ ਮੈਨੇਜਰ ਗਗਨਜੀਤ ਸਿੰਘ ਰੰਧਾਵਾ ਸੀ। ਉਨ੍ਹਾਂ ਦੱਸਿਆ ਕਿ ਟੈਂਡਰਾਂ, ਗੋਦਾਮ ਕਿਰਾਏ 'ਤੇ ਲੈਣ ਅਤੇ ਟ੍ਰਾਂਸਪੋਰਟੇਸ਼ਨ ਦੇ ਠੇਕਿਆਂ ਨੂੰ ਲੈ ਕੇ ਉਸ ਅਧਿਕਾਰੀ 'ਤੇ ਬਹੁਤ ਜ਼ਿਆਦਾ ਨਾਜਾਇਜ਼ ਦਬਾਅ ਬਣਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼ ਦੇਣ CM ਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
