ਫਤਿਹਗੜ੍ਹ ਸਾਹਿਬ ਤੋਂ MP ਡਾ. ਅਮਰ ਸਿੰਘ ਹੋਏ ''ਲਾਪਤਾ'', ਅਕਾਲੀ ਦਲ ਨੇ ਲਾਏ ਪੋਸਟਰ
Friday, Jun 04, 2021 - 04:04 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਲੰਮੇ ਸਮੇਂ ਤੋਂ ਆਪਣੇ ਇਲਾਕੇ ਵਿਚ ਸ਼ਿਰੱਕਤ ਨਾ ਕਰਨ 'ਤੇ ਅੱਜ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਾਏ ਗਏ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਯੂਥ ਆਗੂ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਫ਼ਤਿਹਗੜ੍ਹ ਸਾਹਿਬ ਵਿਖੇ ਡਾ. ਅਮਰ ਸਿੰਘ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਗਏ।
ਇਹ ਵੀ ਪੜ੍ਹੋ : ਨੈਸ਼ਨਲ ਖਿਡਾਰਣ ਨਾਲ ਪੁਲਸ ਮੁਲਾਜ਼ਮ ਨੇ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ 12 ਵਾਰ ਕੀਤਾ ਜਬਰ-ਜ਼ਿਨਾਹ
ਜਾਣਕਾਰੀ ਦਿੰਦੇ ਹੋਏ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਇਸ ਭਿਆਨਕ ਮਹਾਮਾਰੀ ਵਿਚ ਜਿੱਥੇ ਲੋਕ ਤ੍ਰਾਹ-ਤ੍ਰਾਹ ਕਰ ਕੇ ਆਪਣਾ ਜੀਵਨ ਬਤੀਤ ਕਰ ਰਹੇ ਹਨ, ਉੱਥੇ ਹੀ ਲੋਕਾਂ ਨਾਲ ਦੁੱਖ-ਸੁੱਖ ਵਿੱਚ ਹਮਦਰਦ ਬਣਨ ਵਾਲੇ ਸੰਸਦ ਮੈਂਬਰ ਵੱਲੋਂ ਲੋਕਾਂ ਤੋਂ ਵੋਟਾਂ ਲੈਣ ਉਪਰੰਤ ਹੁਣ ਉਨ੍ਹਾਂ ਦੀ ਸਾਰ ਵੀ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਮਾਰੀ ਦੌਰਾਨ ਅੱਜ ਹਰ ਕੋਈ ਇਕ-ਦੂਜੇ ਦੀ ਮਦਦ ਲਈ ਅੱਗੇ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਆਪਣੇ ਹਲਕੇ ਦੀ ਸੇਵਾ ਕਰਨ ਦੀ ਗੱਲ ਕੀਤੀ ਜਾਂਦੀ ਸੀ ਪਰ ਅੱਜ ਉਹ ਲਾਪਤਾ ਹਨ। ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਨੂੰ ਲੱਭ ਕੇ ਹਲਕੇ ਦੀ ਸੇਵਾ ਕਰਵਾਉਣ ਲਈ ਅੱਜ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਗਵਾਏ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ