MP ਡਾ. ਅਮਰ ਸਿੰਘ ਨੇ ਹਲਵਾਰਾ ਹਵਾਈ ਅੱਡੇ ਦਾ ਕੀਤਾ ਦੌਰਾ, ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

Tuesday, Jan 28, 2025 - 01:29 AM (IST)

MP ਡਾ. ਅਮਰ ਸਿੰਘ ਨੇ ਹਲਵਾਰਾ ਹਵਾਈ ਅੱਡੇ ਦਾ ਕੀਤਾ ਦੌਰਾ, ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਹਲਵਾਰਾ (ਲਾਡੀ)- ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਹਲਵਾਰਾ ਦਾ ਦੌਰਾ ਕਰਕੇ ਉਸਾਰੀ ਕਾਰਜਾਂ ਦਾ ਨਿਰੀਖਣ ਕੀਤਾ। 

ਸੋਮਵਾਰ ਨੂੰ ਹਵਾਈ ਅੱਡੇ ਦੀ ਉਸਾਰੀ ਠੇਕਾ ਕੰਪਨੀ ਅਧਿਕਾਰੀਆਂ ਤੋਂ ਸਾਰੀ ਜਾਣਕਾਰੀ ਪ੍ਰਾਪਤ ਕਰਨ ਬਾਅਦ ਐੱਮ.ਪੀ. ਡਾ. ਅਮਰ ਸਿੰਘ ਨੇ ਕਿਹਾ ਕਿ ਸੰਪਰਕ ਵਧਾਉਣ ਲਈ ਅੰਤਰਰਾਸ਼ਟਰੀ ਹਵਾਈ ਅੱਡਾ ਹਲਵਾਰਾ ਨੂੰ ਦਿੱਲੀ-ਜੰਮੂ-ਕਟੜਾ ਐਕਸਪ੍ਰੈਸਵੇਅ ਨਾਲ ਵੀ ਜੋੜਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ- ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement

 

ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ ਅਤੇ ਇਸ ’ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਹਵਾਈ ਅੱਡੇ ਦੇ ਨਿਰਮਾਣ ਦਾ ਸਿਹਰਾ ਲੈਂਦੇ ਹੋਏ ਐੱਮ.ਪੀ. ਸਿੰਘ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਾਲ 2007 ਵਿਚ ਹਲਵਾਰਾ ਗ੍ਰੀਨਫੀਲਡ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਿਰਮਾਣ ਪ੍ਰੋਜੈਕਟ ਨੂੰ ਹਰੀ ਝੰਡੀ ਦਿੱਤੀ ਸੀ। 

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ 2018 ਵਿਚ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਨ ਦਾ ਬੀੜਾ ਚੁੱਕਿਆ। ਐੱਮ.ਪੀ. ਡਾ. ਸਿੰਘ ਨੇ ਕਿਹਾ ਕਿ ਏਅਰ ਇੰਡੀਆ, ਵਿਸਤਾਰਾ, ਇੰਡੀਗੋ ਸਮੇਤ ਕਈ ਏਅਰਲਾਈਨ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ। ਇਸ ਵੇਲੇ ਸਿਰਫ਼ ਏਅਰ ਇੰਡੀਆ ਹੀ ਉਡਾਣਾਂ ਸ਼ੁਰੂ ਕਰਨ ਲਈ ਸਹਿਮਤ ਹੋਈ ਹੈ ਅਤੇ ਟੈਸਟਿੰਗ ਵੀ ਸ਼ੁਰੂ ਹੋ ਗਈ ਹੈ। ਉਮੀਦ ਹੈ ਕਿ ਜਲਦ ਹੀ ਹੋਰ ਏਅਰਲਾਈਨਾਂ ਵੀ ਹਲਵਾਰਾ ਤੋਂ ਉਡਾਣ ਸ਼ੁਰੂ ਕਰਨ ਲਈ ਸਹਿਮਤ ਹੋਣਗੀਆਂ।

ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News