ਇੰਗਲੈਂਡ ਤੋਂ MP ਪ੍ਰੀਤ ਕੌਰ ਗਿੱਲ ਵੱਲੋਂ ਬੇਅਦਬੀ ਦੀ ਘਟਨਾ ਦੀ ਨਿੰਦਾ, ਕਿਹਾ- ਅਜਿਹੀਆਂ ਘਟਨਾਵਾਂ ਅਸਵੀਕਾਰਯੋਗ

12/20/2021 9:17:13 PM

ਚੰਡੀਗੜ੍ਹ/ਲੰਡਨ- ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਨੂੰ ਇਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਨਾਲ ਪੂਰੇ ਵਿਸ਼ਵ ਭਰ ’ਚ ਵਸਦੇ ਨਾਨਕ ਨਾਮਲੇਵਾ ਸਿੱਖਾਂ ’ਚ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਮਾਮਲੇ ਨੂੰ ਲੈ ਕੇ ਉਹ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਇਹ ਵੀ ਪੜ੍ਹੋ- ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 2 ਦੀ ਮੌਤ

ਇਸੇ ਤਰ੍ਹਾਂ ਦੀ ਹੀ ਇਕ ਪ੍ਰਤੀਕਿਰਿਆ ਇੰਗਲੈਂਡ ਦੇ ਬਰਮਿੰਘਮ ਤੋਂ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਵੱਲੋਂ ਦੇਖਣ ਮਿਲੀ ਹੈ। ਉਨ੍ਹਾਂ ਵੱਲੋਂ ਇਕ ਟਵੀਟ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਐੱਸ. ਜੀ. ਪੀ. ਸੀ. ਅੰਮ੍ਰਿਤਸਰ ਅਤੇ ਪੀ. ਐੱਮ. ਓ. ਇੰਡੀਆ ਨੂੰ ਟੈਗ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਵੀਕਾਰਯੋਗ ਨਹੀਂ ਹਨ ਪਰ ਕਿਸੇ ਹੋਰ ਵਿਅਕਤੀ ਦੀ ਲਿੰਚਿੰਗ ਵੀ ਸਵੀਕਾਰਯੋਗ ਨਹੀਂ ਹੈ ਅਤੇ ਸਾਨੂੰ ਕਿਸੇ ਨੂੰ ਵੀ ਮਾਮਲੇ ਨੂੰ ਆਪਣੇ ਹੱਥਾਂ ’ਚ ਨਹੀਂ ਲੈਣਾ ਚਾਹੀਦਾ। ਸਾਨੂੰ ਇਨ੍ਹਾਂ ਮਾਮਲਿਆਂ ਦੀ ਪੂਰੀ ਜਾਂਚ ਕਰਵਾਉਣੀ ਚਾਹੀਦੀ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 

Bharat Thapa

This news is Content Editor Bharat Thapa