ਸ੍ਰੀ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਮਾਮਲੇ 'ਤੇ UK 'ਚ MP ਗਿੱਲ ਨੇ ਜਤਾਈ ਚਿੰਤਾ
Friday, Jan 03, 2020 - 11:54 PM (IST)
ਲੰਡਨ (ਏਜੰਸੀ)- ਯੂ.ਕੇ. ਵਿਚ ਲੇਬਰ ਪਾਰਟੀ ਦੀ ਐਮ.ਪੀ. ਪ੍ਰੀਤ ਕੌਰ ਗਿੱਲ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਈ ਪੱਥਰਬਾਜ਼ੀ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਇਸ ਟਵੀਟ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟੈਗ ਕਰ ਇਹ ਸਵਾਲ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਇਹ ਖਬਰ ਕਈ ਵੈਬਸਾਈਟਾਂ 'ਤੇ ਨਸ਼ਰ ਹੋਈ ਕਿ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਕੀਤੀ ਗਈ ਅਤੇ ਭੀਡ਼ ਨੇ ਗੇਟ ਤੋੜ ਕੇ ਗੁਰਦੁਆਰਾ ਸਾਹਿਬ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਭੀੜ ਵਿਚ ਇਹ ਵੀ ਕਿਹਾ ਜਾ ਰਿਹਾ ਸੀ ਕਿ ਉਹ ਇਕ ਵੀ ਸਿੱਖ ਨੂੰ ਸ੍ਰੀ ਨਨਕਾਣਾ ਸਾਹਿਬ ਵਿਚ ਨਹੀਂ ਰਹਿਣ ਦੇਣਗੇ ਤੇ ਇਸ ਪਵਿੱਤਰ ਸ਼ਹਿਰ ਦਾ ਨਾਂ ਬਦਲ ਕੇ ਗੁਲਾਮ ਅਲੀ ਮੁਸਤਫਾ ਕਰ ਦਿੱਤਾ ਜਾਵੇਗਾ।
ਇਸ ਘਟਨਾ ਦੀ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਇਸ 'ਤੇ ਧਿਆਨ ਦੇਣ ਲਈ ਕਿਹਾ ਜਾ ਰਿਹਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਵੀ ਇਸ ਹਮਲੇ ਦੀ ਨਿੰਦਿਆ ਕੀਤੀ ਗਈ।