ਭਾਰਤੀਆਂ ਦੀ ਮਦਦ ਲਈ ਪੋਲੈਂਡ ਪਹੁੰਚੇ ਸੰਸਦ ਮੈਂਬਰ ਗੁਰਜੀਤ ਔਜਲਾ, ਵਿਦਿਆਰਥੀਆਂ ਤੋਂ ਜਾਣੇ ਯੂਕ੍ਰੇਨ ਦੇ ਹਾਲਾਤ

03/05/2022 5:04:30 PM

ਜਲੰਧਰ (ਬਿਊਰੋ)  : ਰੂਸ ਵੱਲੋਂ ਯੂਕ੍ਰੇਨ ’ਚ 10 ਦਿਨਾਂ ਤੋਂ ਤਾਬੜਤੋੜ ਹਮਲੇ ਕਰ ਕੇ ਤਬਾਹੀ ਮਚਾਈ ਜਾ ਰਹੀ ਹੈ ਤੇ ਉਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਜੰਗ ਦੌਰਾਨ ਭਾਰਤ ’ਚੋਂ ਵੱਡੀ ਗਿਣਤੀ ’ਚ ਯੂਕ੍ਰੇਨ ’ਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਫਲਾਈਟਾਂ ਰਾਹੀਂ ਸੁਰੱਖਿਅਤ ਵਤਨ ਵਾਪਸ ਲਿਆਂਦਾ ਜਾ ਰਿਹਾ ਹੈ।

PunjabKesari

ਇਸੇ ਦਰਮਿਆਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਪੋਲੈਂਡ ਪਹੁੰਚ ਗਏ ਹਨ।

PunjabKesari

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਨੂੰ ਲੈ ਕੇ PM ਮੋਦੀ ਨੂੰ ਭਗਵੰਤ ਮਾਨ ਨੇ ਕੀਤੀ ਵੱਡੀ ਅਪੀਲ

PunjabKesari

ਸੰਸਦ ਮੈਂਬਰ ਔਜਲਾ ਨੇ ਯੂਕ੍ਰੇਨ ਤੋਂ ਜਾਨ ਬਚਾ ਕੇ ਪੋਲੈਂਡ ’ਚ ਦਾਖਲ ਹੋਏ ਭਾਰਤੀ ਵਿਦਿਆਰਥੀਆਂ ਨਾਲ ਵਾਰਸਾ ਦੇ ਗੁਰਦੁਆਰਾ ਸਾਹਿਬ ਤੇ ਹਿੰਦੂ ਭਵਨ ਮੰਦਿਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਆਪਣੇ ਵਾਪਰੀਆਂ ਘਟਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਵਾਰਸਾ ਤੋਂ ਪੋਲੈਂਡ-ਯੂਕ੍ਰੇਨ ਸਰਹੱਦ ’ਤੇ ਵਿਦਿਆਰਥੀਆਂ ਦੀ ਮਦਦ ਕਰਨ ਲਈ ਰਵਾਨਾ ਹੋ ਰਹੇ ਹਨ।

PunjabKesari


Manoj

Content Editor

Related News