MP ਗੁਰਜੀਤ ਔਜਲਾ ਦੇ ਦਫ਼ਤਰ ’ਚ ਦਾਖ਼ਲ ਹੋਏ ਲੁਟੇਰੇ, ਗੋਲੀਆਂ ਚਲਾ ਦਿੱਤਾ ਵਾਰਦਾਤ ਨੂੰ ਅੰਜ਼ਾਮ

Tuesday, Dec 28, 2021 - 12:48 PM (IST)

MP ਗੁਰਜੀਤ ਔਜਲਾ ਦੇ ਦਫ਼ਤਰ ’ਚ ਦਾਖ਼ਲ ਹੋਏ ਲੁਟੇਰੇ, ਗੋਲੀਆਂ ਚਲਾ ਦਿੱਤਾ ਵਾਰਦਾਤ ਨੂੰ ਅੰਜ਼ਾਮ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਵਿਚ ਚੋਰੀ, ਡਕੈਤੀ ਅਤੇ ਕਤਲੇਆਮ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਚੋਰੀ ਡਕੈਤੀ ਕਰਨ ਵਾਲੇ ਲੋਕਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਪੁਲਸ ਦਾ ਜ਼ਰਾ ਵੀ ਖੌਫ਼ ਨਹੀਂ ਰਿਹਾ ਅਤੇ ਉਹ ਸ਼ਰੇਆਮ ਕਤਲੇਆਮ ਵਰਗੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਰਹਿੰਦੇ ਹਨ। ਅਜਿਹਾ ਇਕ ਮਾਮਲਾ ਅੰਮ੍ਰਿਤਸਰ ਵਿਚ ਸਾਹਮਣੇ ਆਇਆ, ਜਿੱਥੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਦਫ਼ਤਰ ਵਿੱਚ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਔਜਲਾ ਦੇ ਦਫ਼ਤਰ ਵਿਚ ਦਾਖ਼ਲ ਹੋਏ ਲੁਟੇਰਿਆਂ ਨੇ ਸ਼ਰੇਆਮ ਗੋਲੀਆਂ ਚਲਾਈਆਂ ਅਤੇ ਦਫ਼ਤਰ ’ਚੋਂ 50 ਹਜ਼ਾਰ ਰੁਪਏ ਅਤੇ ਆਈਪੈਡ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਕਨਟੋਨਮੈਂਟ ’ਚ ਆਈ.ਪੀ.ਸੀ. ਦੀ ਧਾਰਾ 380,454,452 ਅਤੇ ਅਸਲਾ ਐਕਟ ਹੇਠ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਜੇਕਰ ਲੁੱਟ-ਮਾਰ ਕਰਨ ਵਾਲਿਆਂ ਨੂੰ ਇਨ੍ਹਾਂ ਵੱਡੇ ਲੀਡਰਾਂ ਦਾ ਡਰ ਨਹੀਂ ਤਾਂ ਆਮ ਜਨਤਾ ਦਾ ਕੀ ਹੋਵੇਗਾ?  

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ


author

rajwinder kaur

Content Editor

Related News