ਕਿਸਾਨਾਂ ਦੇ ਹੱਕ ’ਚ ਆਏ MP ਗੁਰਜੀਤ ਸਿੰਘ ਔਜਲਾ, ਕਹੀਆਂ ਇਹ ਗੱਲਾਂ

Thursday, Nov 17, 2022 - 12:02 AM (IST)

ਕਿਸਾਨਾਂ ਦੇ ਹੱਕ ’ਚ ਆਏ MP ਗੁਰਜੀਤ ਸਿੰਘ ਔਜਲਾ, ਕਹੀਆਂ ਇਹ ਗੱਲਾਂ

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਪਹਿਲੂ ’ਤੇ ਔਜਲਾ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਪਹਿਲ ਦੇ ਆਧਾਰ ’ਤੇ ਕੀਤੀ ਗਈ। ਬੁੱਧਵਾਰ ਨੂੰ ਜੋ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਪੰਜਾਬ ’ਚ ਹਰ ਥਾਂ ’ਤੇ ਧਰਨਾ ਲਗਾਇਆ ਗਿਆ ਹੈ, ਉਸ ’ਤੇ ਆਪਣਾ ਪ੍ਰਤੀਕਰਮ ਦਿੱਤਾ।

ਇਹ ਵੀ ਪੜ੍ਹੋ : G-20 ਸੰਮੇਲਨ 'ਚ ਜਿਨਪਿੰਗ ਤੇ ਟਰੂਡੋ 'ਚ ਹੋਈ ਤਕਰਾਰ, ਜਾਣੋ ਕੀ ਹੈ ਪੂਰਾ ਮਾਮਲਾ

ਔਜਲਾ ਨੇ ਕਿਹਾ ਕਿ ਮੈਂ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਖੜ੍ਹਾ ਹਾਂ ਅਤੇ ਪਹਿਲੇ ਵੀ ਬਤੌਰ ਮੈਂਬਰ ਪਾਰਲੀਮੈਂਟ ਮੇਰੇ ਵੱਲੋਂ ਨਵੀਂ ਦਿੱਲੀ ਵਿਖੇ ਇਕ ਸਾਲ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਗਾਇਆ ਗਿਆ ਸੀ ਤੇ ਅੱਜ ਵੀ ਮੈਂ ਕਿਸਾਨਾਂ ਦੇ ਹੱਕ ਵਿਚ ਹਾਂ ਅਤੇ ਇਹ ਵੀ ਸੱਚ ਹੈ ਕਿ ਮੌਜੂਦਾ ‘ਆਪ’ ਦੀ ਪੰਜਾਬ ਸਰਕਾਰ ਕਿਸਾਨੀ ਮਸਲਿਆਂ ’ਤੇ ਗੰਭੀਰ ਨਹੀਂ।

ਇਹ ਵੀ ਪੜ੍ਹੋ : ਨਾਇਬ ਤਹਿਸੀਲਦਾਰ ਪ੍ਰੀਖਿਆ 'ਘਪਲੇ' 'ਚ ਬਾਜਵਾ ਨੇ ਘੇਰੀ ਪੰਜਾਬ ਸਰਕਾਰ, ਕੀਤੀ ਇਹ ਮੰਗ

ਉਨ੍ਹਾਂ ਕਿਹਾ ਮੈਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਅੰਮ੍ਰਿਤਸਰ ਸ਼ਹਿਰ ਜੋ ਕਿ ਪਵਿੱਤਰ ਸ਼ਹਿਰ ਹੈ, ਗੁਰੂ ਦੀ ਨਗਰੀ ਹੈ ਤੇ ਜਿਥੇ ਦੇਸ਼ਾਂ ਵਿਦੇਸ਼ਾਂ ਤੋਂ ਯਾਤਰੀਆਂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਜੀ ਦੇ ਸਥਾਨ ਰਾਮ ਤੀਰਥ ਤੇ ਜਲ੍ਹਿਆਵਾਲਾ ਬਾਗ ਵਿਖੇ ਨਤਮਸਤਕ ਹੋਣ ਆਉਂਦੇ ਹਨ ਤੇ ਉਸ ਸ਼ਹਿਰ ’ਚ ਮੇਨ ਪੁਲ ਭੰਡਾਰੀ ਪੁੱਲ ’ਤੇ ਧਰਨਾ ਲਗਾਉਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਪੁੱਲ ਹੀ ਏਅਰਪੋਰਟ, ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਤੋਂ ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਰਾਹ ਨੂੰ ਜੋੜਦਾ ਹੈ ਤੇ ਇਹ ਪੁੱਲ ਰੋਕਣਾ ਬੇਹੱਦ ਮੰਦਭਾਗਾ ਹੈ।


author

Mandeep Singh

Content Editor

Related News