ਸੰਸਦ ''ਚ ਬੋਲੇ ਮੀਤ ਹੇਅਰ, ਕੇਂਦਰ ਸਰਕਾਰ ਦਾ ਬਜਟ ਸਿਰਫ਼ ''2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ''

Friday, Jul 26, 2024 - 06:20 PM (IST)

ਸੰਸਦ ''ਚ ਬੋਲੇ ਮੀਤ ਹੇਅਰ, ਕੇਂਦਰ ਸਰਕਾਰ ਦਾ ਬਜਟ ਸਿਰਫ਼ ''2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ''

ਜਲੰਧਰ/ਨਵੀਂ ਦਿੱਲੀ-  ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿਚ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਸੰਸਦ ਮੈਂਬਰ ਮੀਤ ਹੇਅਰ ਨੇ ਬਜਟ 'ਚੋਂ ਪੰਜਾਬ ਨੂੰ ਨਜ਼ਰਅੰਦਾਜ਼ ਕਰਨ 'ਤੇ ਨਰਾਜ਼ਗੀ ਜ਼ਾਹਰ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਜਟ 'ਚ ਇਹ ਕਹਾਵਤ ਹੋਈ ਹੈ ਕਿ 2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ।  ਇਸ ਮੌਕੇ ਮੀਤ ਹੇਅਰ ਨੇ ਪੰਜਾਬ ਲਈ ਸਪੈਸ਼ਲ ਪੈਕੇਜ ਦੀ ਮੰਗ ਕੀਤੀ। ਮੀਤ ਹੇਅਰ ਨੇ ਇਸ ਬਜਟ ਨੂੰ ਕੁਰਸੀ ਬਚਾਓ ਬਜਟ ਕਰਾਰ ਦਿੱਤਾ। ਇਸ ਦੇ ਨਾਲ ਹੀ ਕਿਹਾ ਕਿ ਜੇ ਭਾਜਪਾ ਦੀਆਂ 10 ਕੁ ਸੀਟਾਂ ਹੋਰ ਘੱਟ ਹੋ ਜਾਂਦੀਆਂ ਤਾਂ ਪਤਾ ਨਹੀਂ ਹੋਰ ਕਿਸੇ 'ਬਾਬੂ' ਵਾਸਤੇ ਕਿਸਾਨਾਂ, ਸਿੱਖਿਆ ਅਤੇ ਸਿਹਤ ਦਾ ਬਜਟ ਉੱਤੇ ਕੱਟ ਲੱਗ ਜਾਂਦਾ। ਪਿਛਲੇ 70 ਸਾਲਾਂ ਵਿਚ ਕਿਸੇ ਸਰਕਾਰ ਨੇ ਇਨ੍ਹਾਂ ਮਜਬੂਰੀ ਬੱਸ ਬਜਟ ਪੇਸ਼ ਨਹੀਂ ਕੀਤਾ ਹੈ।

ਮੀਤ ਹੇਅਰ ਨੇ ਕਿਹਾ ਕਿ ਸੱਤਾ ਵਾਲੀ ਕੁਰਸੀ ਬਚਾਉਣ ਲਈ ਭਾਜਪਾ ਵਾਲੇ ਕੁਝ ਵੀ ਕਰ ਰਹੇ ਹਨ। ਬਜਟ ਵਿੱਚ ਕਿਸਾਨਾਂ ਨੂੰ ਮਿਲਣ ਵਾਲੇ ਕੀਟਨਾਸ਼ਕਾਂ 'ਤੇ 27 ਫ਼ੀਸਦੀ ਸਬਸਿਡੀ ਘੱਟ ਕੇ ਉਨ੍ਹਾਂ 'ਤੇ ਬੋਝ ਪਾਇਆ ਗਿਆ ਹੈ। ਇਸ ਦੇ ਨਾਲ ਹੀ ਕਿਹਾ ਕਿ ਏ. ਆਈ. ਉੱਤੇ ਖੋਜ ਕਰਨ ਲਈ ਕੋਈ ਫੰਡ ਨਹੀਂ ਦਿੱਤਾ, ਆਈ. ਆਈ. ਟੀ. ਅਤੇ ਆਈ. ਆਈ. ਐੱਮ. ਦਾ ਬਜਟ ਘੱਟ ਕਰ ਦਿੱਤਾ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ 140 ਕਰੋੜ ਦੇਸ਼ ਵਾਸੀਆਂ 'ਚੋਂ ਸਿਰਫ਼ ਸਵਾ 4 ਕਰੋੜ ਲੋਕ ਹਨ, ਜਿਨ੍ਹਾਂ ਦੀ ਮਹੀਨੇ ਦੀ ਤਨਖ਼ਾਹ 25000 ਰੁਪਏ ਹੈ, ਕੀ ਉਹ ਇਸ ਨਾਲ ਸਨਮਾਨਜਨਕ ਜੀਵਨ ਬਤੀਤ ਕਰ ਸਕਣਗੇ। ਵਿੱਤ ਮੰਤਰੀ ਅਕਸਰ ਕਹਿੰਦੇ ਹਨ ਕਿ ਅਸੀਂ 85 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੰਦੇ ਹਾਂ ਪਰ ਇਹ ਕੋਈ ਮਾਣ ਵਾਲੀ ਨਹੀਂ ਸਗੋਂ ਸ਼ਰਮ ਵਾਲੀ ਗੱਲ ਹੈ ਕਿ ਤੁਸੀਂ ਇਨ੍ਹਾਂ ਨੂੰ ਗ਼ਰੀਬੀ ਵਿੱਚੋਂ ਨਹੀਂ ਕੱਢ ਸਕੇ। ਮੀਤ ਹੇਅਰ ਨੇ ਕਿਹਾ ਕਿ ਦੂਜੇ ਸੂਬਿਆਂ ਨੂੰ ਹੜ੍ਹਾਂ ਨਾਲ ਨਜਿੱਠਣ ਲਈ ਫੰਡ ਦਿੱਤਾ ਗਿਆ ਹੈ ਪਰ ਜੋ ਮੀਂਹ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਪਿਆ ਉਹ ਸਾਰਾ ਪਾਣੀ ਪੰਜਾਬ ਵਿੱਚ ਆਇਆ, ਜਿਸ ਨਾਲ 1680 ਕਰੋੜ ਦਾ ਨੁਕਸਾਨ ਹੋਇਆ ਪਰ ਪੰਜਾਬ ਨੂੰ ਕੋਈ ਹੜ੍ਹਾਂ ਲਈ ਫੰਡ ਨਹੀਂ ਦਿੱਤਾ ਗਿਆ। 

ਇਹ ਵੀ ਪੜ੍ਹੋ-ਜਲੰਧਰ ਦੀ ਰੰਜਿਸ਼ ਦਾ ਮੈਕਸੀਕੋ ਤਕ ਦਾ ਸਫ਼ਰ, ਬਦਮਾਸ਼ ਪੰਚਮ ਨੇ ਲਾਈਵ ਹੋ ਕੇ ਜੋਗਾ ਫੋਲੜੀਵਾਲ ਨੂੰ ਦਿੱਤੀ ਧਮਕੀ

ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਕਰਵਾਉਣ ਲਈ ਸਾਡੀਆਂ ਸਭ ਤੋਂ ਵੱਧ ਕੁਰਬਾਨੀਆਂ ਹਨ, ਪੰਜਾਬ 'ਚ ਕੋਈ ਪਿੰਡ ਅਜਿਹਾ ਨਹੀਂ ਹੋਵੇਗਾ, ਜਿਸ ਵਿੱਚ ਕਿਸੇ ਸ਼ਹੀਦ ਦਾ ਬੁੱਤ ਨਾ ਲੱਗਿਆ ਹੋਵੇ, ਅੱਜ ਵੀ ਤਿਰੰਗੇ ਵਿੱਚ ਲਿਪਟ ਕੇ ਨੌਜਵਾਨਾਂ ਦੀਆਂ ਲਾਸ਼ਾਂ ਆਉਂਦੀਆਂ ਹਨ। ਤੁਸੀਂ ਆਤਮ ਨਿਰਭਰ ਭਾਰਤ ਦੀ ਗੱਲ ਕਰਦੇ ਹੋ, ਉਹ ਪੰਜਾਬ ਦੇ ਕਿਸਾਨਾਂ ਨੇ ਬਣਾਇਆ ਹੈ, ਜਿਸ ਦਾ ਸਾਨੂੰ ਖਾਮਿਆਜਾ ਭੁਗਤਣਾ ਪਿਆ ਹੈ, ਸਾਡਾ ਪਾਣੀ ਖ਼ਤਮ ਹੋ ਗਿਆ, ਪੰਜਾਬ ਵਿੱਚੋਂ ਕੈਂਸਰ ਦੀ ਟਰੇਨ ਚੱਲਦੀ ਹੈ, ਅਸੀਂ ਆਪਣਾ ਸਾਰਾ ਕੁਝ ਦੇਸ਼ ਲਈ ਕੁਰਬਾਨ ਕਰ ਲਿਆ ਪਰ ਇਸ ਦੇ ਬਦਲੇ ਸਾਨੂੰ ਕੀ ਮਿਲਿਆ ? ਇਸ ਮੌਕੇ ਮੀਤ ਹੇਅਰ ਨੇ ਪੰਜਾਬ ਲਈ ਸਪੈਸ਼ਟ ਪੈਕੇਜ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਜਲੰਧਰ ਕੈਂਟ ਸਟੇਸ਼ਨ 'ਤੇ ਪਈਆਂ ਭਾਜੜਾਂ, ਟਰੇਨ ਦੇ ਬਾਥਰੂਮ ’ਚੋਂ ਮਿਲੀ ਪਠਾਨਕੋਟ ਦੇ ਨੌਜਵਾਨ ਦੀ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News