ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ

Monday, Mar 23, 2026 - 12:47 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੱਥਾ ਟੇਕ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਜਿੱਥੇ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਹੀ ਉਨ੍ਹਾਂ ਨੇ ਕਮਰਾ ਨੰਬਰ 8 ਪਿੱਛੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਮਾਸਿਕ ਭੋਗ ਸਮਾਗਮ ਵਿੱਚ ਹਿੱਸਾ ਲਿਆ। ਉਸ ਤੋਂ ਬਾਅਦ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਦੀ ਰੱਖਿਆ ਲਈ ਚੁਣੇ ਗਏ ਲੋਕ ਨਿੱਜੀ ਲਾਭ ਲਈ ਅਧਿਕਾਰੀਆਂ ਨੂੰ ਤੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਲੋਕਾਂ 'ਚ ਮਚੀ ਹਾਹਾਕਾਰ

ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਸਰਕਾਰੀ ਅਧਿਕਾਰੀ ਨੂੰ ਧਮਕੀਆਂ ਅਤੇ ਦਬਾਅ ਕਾਰਨ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਸੀ, ਜਿਸ ਲਈ ਉਹ ਤੁਰੰਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਤੇ ਜਲਦ ਤੋਂ ਜਲਦ ਕੇਸ ਦਰਜ ਕਰਕੇ ਜੇਲ੍ਹ ਭੇਜਣਾ ਚਾਹੀਦਾ ਹੈ ਅਤੇ ਇਸ ਦੀ ਸੀਬੀਆਈ ਜਾਂਚ ਵੀ ਹੋਣੀ ਚਾਹੀਦੀ ਹੈ। ਬੀਬਾ ਬਾਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਪਾਰਦਰਸ਼ਤਾ ਦੀ ਘਾਟ, ਐੱਫਆਈਆਰ ਵਿੱਚ ਦੇਰੀ ਕਰਨ ਅਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਗਾਇਆ ਅਤੇ ਪੰਜਾਬ ਵਿੱਚ ਵਧ ਰਹੇ ਭ੍ਰਿਸ਼ਟਾਚਾਰ, ਮਾੜੀ ਕਾਨੂੰਨ ਵਿਵਸਥਾ, ਨਸ਼ਿਆਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਅਤੇ ਵਧਦੇ ਕਰਜ਼ੇ ਦਾ ਵੀ ਦਾਅਵਾ ਕੀਤਾ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਆਪਣੇ ਵਾਅਦਿਆਂ 'ਤੇ ਅਸਫਲ ਰਹੀ ਹੈ, ਅਪਰਾਧ ਜਾਂ ਆਪਣੇ ਨੇਤਾਵਾਂ ਨੂੰ ਕਾਬੂ ਨਹੀਂ ਕਰ ਸਕਦੀ, ਜਿਸ ਕਰਕੇ ਮੁੱਖ ਮੰਤਰੀ ਸਮੇਤ ਪੂਰੇ ਮੰਤਰੀ ਮੰਡਲ ਨੂੰ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News