ਸੰਸਦ ''ਚ ਗੂੰਜਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ, ਜਸਬੀਰ ਸਿੰਘ ਡਿੰਪਾ ਨੇ ਕੇਂਦਰ ਨੂੰ ਕੀਤੀ ਖ਼ਾਸ ਅਪੀਲ

12/04/2023 6:23:51 PM

ਨਵੀਂ ਦਿੱਲੀ (ਵੈੱਬ ਡੈਸਕ) - ਲੋਕ ਸਭਾ 'ਚ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੇ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ 'ਚ ਵੱਡਾ ਮੁੱਦਾ ਚੁੱਕਿਆ ਹੈ। ਜਸਬੀਰ ਸਿੰਘ ਨੇ ਪ੍ਰਾਈਵੇਟ ਬੈਂਕਾਂ ਵੱਲੋਂ ਕਿਸਾਨਾਂ ਦੀ ਕੀਤੀ ਜਾਂਦੀ ਲੁੱਟ ਖਸੁੱਟ ਦਾ ਹਵਾਲਾ ਦਿੰਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦਾ ਬੈਂਕਾਂ ਵੱਲ ਰਹਿੰਦਾ ਕਰਜ਼ਾ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਖ਼ੁਦਕੁਸ਼ੀਆਂ ਦੇ ਵਰਤਾਰੇ ਨੂੰ ਠੱਲ੍ਹ ਪਾਈ ਜਾ ਸਕੇ। ਜਸਬੀਰ ਸਿੰਘ ਗਿੱਲ ਨੇ ਕਿਹਾ ਜੇਕਰ ਕੋਈ ਆਦਮੀ ਕਾਰ ਲਈ ਕਰਜ਼ਾ ਲੈਂਦਾ ਹੈ ਤਾਂ ਉਸ ਕੋਲ 7.8 ਤੋਂ 10 ਫੀਸਦੀ ਤੱਕ ਵਿਆਜ ਲਿਆ ਜਾਂਦਾ ਹੈ। ਜੇਕਰ ਕੋਈ ਵੀ ਬਿਜ਼ਨੈੱਸ ਲਈ ਕਰਜ਼ਾ ਲੈਂਦਾ ਹੈ ਤਾਂ ਉਸ ਕੋਲ 7.25 ਤੋਂ 9 ਫੀਸਦੀ ਤੱਕ ਵਿਆਜ ਲਿਆ ਜਾਂਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਘਰ ਬਣਾਉਣ ਲਈ ਕਰਜ਼ਾ ਲੈਂਦਾ ਹੈ ਤਾਂ ਉਸ ਕੋਲ 8.5 ਤੋਂ 9.5 ਫੀਸਦੀ ਵਿਆਜ ਲਿਆ ਜਾਂਦਾ ਹੈ । ਉਨ੍ਹਾਂ ਹੈਰਾਨੀ ਪ੍ਰਗਟਾਉਦਿਆਂ ਕਿਹਾ ਕਿ ਪਰ ਜੇਕਰ ਕੋਈ ਕਿਸਾਨ ਖੇਤੀ ਕਰਨ ਲਈ ਲਿਮਿਟ ਬਣਵਾਉਦਾ ਹੈ ਤਾਂ ਉਸ ਤੋਂ 15 ਫੀਸਦੀ ਵਿਆਜ਼ ਵਸੂਲਿਆ ਜਾਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਾਜਪਾ ਆਗੂ 'ਤੇ ਕਾਰ ਸਵਾਰ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲ਼ੀਆਂ

ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਜੇਕਰ ਕਿਸਾਨਾਂ ਵੱਲੋਂ ਟਰੈਕਟਰਾਂ, ਕੰਬਾਇਨਾਂ ਅਤੇ ਹੋਰ ਸਾਮਾਨ ਖ਼ਰੀਦਿਆਂ ਜਾਂਦਾ ਹੈ ਉਸ ਲਈ ਪ੍ਰਾਈਵੇਟ ਬੈਂਕ 22 ਫੀਸਦੀ ਵਿਆਜ਼ ਵਸੂਲਦੇ ਹਨ, ਪਰ ਕਿਸਾਨ ਇੰਨਾ ਵਿਆਜ਼ ਕਿਵੇਂ ਦੇ ਸਕਦਾ ਹੈ। ਉਨ੍ਹਾਂ ਕਿਹਾ ਮੈਂ ਬੈਂਕਾਂ ਅਤੇ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਕਿਸਾਨਾਂ ਨਾਲ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ । ਉਨ੍ਹਾਂ ਅੱਗੇ ਕਿਹਾ ਜੇਕਰ ਦੇਖਿਆ ਜਾਵੇ ਤਾਂ ਕਾਰਪੋਰੇਟ ਦੇ ਸਾਢੇ 9 ਲੱਖ ਕਰੋੜ ਤੋਂ ਜ਼ਿਆਦਾ ਹੈ ਤਾਂ ਉਸ ਨੂੰ ਬੰਦ ਕੀਤਾ ਗਿਆ ਹੈ ਤਾਂ ਕਿਸਾਨਾਂ ਦਾ ਸਿਰਫ਼ 5 ਲੱਖ ਕਰੋੜ ਤਾਂ ਇਸ ਦਾ ਵੀ ਰਾਈਟ ਆਫ਼ ਕੀਤਾ ਜਾਵੇ, ਤਾਂ ਜੋ ਕਿਸਾਨ ਖੁਦਕੁਸ਼ੀ ਨਾ ਕਰੇ ਅਤੇ ਕਰਜ਼ੇ ਤੋਂ ਵੀ ਮੁਕਤ ਹੋ ਸਕੇ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News