ਕੀਰਤਪੁਰ ਸਾਹਿਬ ਵਿਖੇ ਵਾਪਰੇ ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

Tuesday, Nov 29, 2022 - 05:47 PM (IST)

ਕੀਰਤਪੁਰ ਸਾਹਿਬ ਵਿਖੇ ਵਾਪਰੇ ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਸ੍ਰੀ ਕੀਰਤਪੁਰ ਸਾਹਿਬ (ਬਾਲੀ) : ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਐਤਵਾਰ ਨੂੰ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ’ਤੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ 3 ਬੱਚਿਆਂ ਦੀ ਦੁਖਦਾਈ ਮੌਤ ਲਈ ਰੇਲ ਡਰਾਈਵਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੰਸਦ ਮੈਂਬਰ ਨੇ ਕਿਹਾ ਕਿ ਉਹ ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸਨਵ ਨਾਲ ਵੀ ਗੱਲ ਕਰਨਗੇ। ਸੰਸਦ ਮੈਂਬਰ ਤਿਵਾੜੀ ਨੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਵਾਰਡ ਨੰਬਰ 6, ਸ੍ਰੀ ਕੀਰਤਪੁਰ ਸਾਹਿਬ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦੀ ਭਰਪਾਈ ਕੋਈ ਵੀ ਨਹੀਂ ਕਰ ਸਕਦਾ ਪਰ ਉਹ ਇਸ ਦਰਦਨਾਕ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ- ਠੱਗੀ ਦੀ ਹੱਦ, 50 ਹਜ਼ਾਰ ਦੇ ਘੋੜੇ ਨੂੰ 28 ਲੱਖ 70 ਹਜ਼ਾਰ ਰੁਪਏ ’ਚ ਵੇਚਿਆ

ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਰੇਲਵੇ ਅਧਿਕਾਰੀਆਂ ਨੂੰ ਹਾਦਸੇ ਲਈ ਟਰੇਨ ਦੇ ਡਰਾਈਵਰ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ। ਉਨ੍ਹਾਂ ਮੌਕੇ ‘ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਗਹਿਰਾਈ ‘ਚ ਜਾ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕਿਹਾ। ਗੱਲਬਾਤ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਾਦਸੇ ਸਮੇਂ ਕੋਈ ਧੁੰਦ ਨਹੀਂ ਸੀ, ਜਿਸ ਕਾਰਨ ਟਰੇਨ ਚਾਲਕ ਬੱਚਿਆਂ ਨੂੰ ਟਰੇਕ ‘ਤੇ ਨਹੀਂ ਦੇਖ ਸਕਿਆ ਹੋਵੇ। ਹਾਦਸੇ ਲਈ ਟਰੇਨ ਦਾ ਡਰਾਈਵਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ ਅਤੇ ਉਹ ਇਹ ਮਾਮਲਾ ਰੇਲ ਮੰਤਰੀ ਅਸ਼ਵਨੀ ਵੈਸਨਵ ਕੋਲ ਵੀ ਉਠਾਉਣਗੇ। ਉਨ੍ਹਾਂ ਬੀਤੇ ਦਿਨ ਵੀ ਰੇਲ ਮੰਤਰੀ ਨੂੰ ਮਿਲਣ ਦੀ ਕੋਸ਼ਿਸ ਕੀਤੀ ਸੀ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਸ਼ਰੇਆਮ ਅਕਾਲੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News