ਖਨੌਰੀ ਬਾਰਡਰ ''ਤੇ ਹੋਈ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ''ਤੇ MP ਪਰਨੀਤ ਕੌਰ ਨੇ ਜਤਾਇਆ ਦੁੱਖ਼ (ਵੀਡੀਓ)
Thursday, Feb 22, 2024 - 07:03 PM (IST)
ਜਲੰਧਰ/ਪਟਿਆਲਾ (ਵੈੱਬ ਡੈਸਕ)- ਖਨੌਰੀ ਬਾਰਡਰ 'ਤੇ ਬੁੱਧਵਾਰ ਨੂੰ ਹੋਈ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ ਸੰਸਦ ਮੈਂਬਰ ਪਰਨੀਤ ਕੌਰ ਨੇ ਦੁੱਖ਼ ਜਤਾਇਆ ਹੈ। ਦੁੱਖ਼ ਜਤਾਉਂਦੇ ਹੋਏ ਪਰਨੀਤ ਕੌਰ ਨੇ ਕਿਹਾ ਕਿ ਕੱਲ੍ਹ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਦੌਰਾਨ 21 ਸਾਲਾ ਸ਼ੁਭਕਰਨ ਸਿੰਘ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ਼ ਹੋਇਆ। ਇਸ ਦੁੱਖ਼ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ੇ। ਵਾਹਿਗੁਰੂ ਸਾਡੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ। ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ ਜਲਦੀ ਹੱਲ ਦੀ ਵੀ ਉਮੀਦ ਜਤਾਈ ਗਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 9 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ। ਬੀਤੇ ਦਿਨ ਜਿਵੇਂ ਹੀ ਸਵੇਰੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ਼ੇ ਛੱਡੇ ਗਏ ਸਨ, ਜਿਸ ਵਿਚ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਸ਼ੁਭਕਰਨ ਦੀ ਮੌਤ ਤੋਂ ਬਾਅਦ ਿਫਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਦੋ ਦਿਨਾਂ ਲਈ ਰੱਦ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਖੇਤਾਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਪੰਜਵੇਂ ਦੌਰ ਦੀ ਮੀਟਿੰਗ ਦਾ ਕਿਸਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ।
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਭੜਕੇ ਕਿਸਾਨ, ਜਾਮ ਕਰ 'ਤਾ ਪੰਜਾਬ ਦਾ ਸਭ ਤੋਂ ਵੱਡਾ Highway, ਰਸਤੇ ਡਾਇਵਰਟ
ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਹੰਝੂ ਗੈਸ ਦੇ ਗੋਲ਼ੋ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਦੌਰਾਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਖਨੌਰੀ ਬਾਰਡਰ 'ਤੇ ਵੀ ਪੰਜਾਬ ਵਾਲੇ ਪਾਸੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ। ਉਹ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਦੂਜੇ ਪਾਸੇ ਹਰਿਆਣਾ ਵੱਲ ਬਾਰਡਰ 'ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਉਥੇ ਹੀ ਪੰਜਾਬ-ਹਰਿਆਣਾ ਬਾਰਡਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 23 ਤੇ 24 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।