MP ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ''ਤੇ ਕੀਤੀ ਗੱਲਬਾਤ

Thursday, Aug 03, 2023 - 02:11 AM (IST)

MP ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ''ਤੇ ਕੀਤੀ ਗੱਲਬਾਤ

ਪਟਿਆਲਾ: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦੇ ਚੁੱਕੇ। ਇੱਥੇ ਜਾਰੀ ਇਕ ਬਿਆਨ ਵਿਚ ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਉੱਤਰੀ ਪਟਿਆਲਾ ਬਾਈਪਾਸ ਨੂੰ ਜਲਦ ਮੁਕੰਮਲ ਕਰਨ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇਅ 'ਤੇ ਵੱਖ-ਵੱਖ ਪੁਆਇੰਟਾਂ 'ਤੇ ਪੁਲੀਆਂ ਬਣਾਉਣ ਸਮੇਤ ਕਈ ਮੁੱਦੇ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਸ਼ਰਾਬ ਦੇ ਪੈਸਿਆਂ 'ਚ ਹਿੱਸਾ ਨਾ ਪਾਉਣ 'ਤੇ ਲੜ ਪਏ ਦੋਸਤ, 50 ਰੁਪਏ ਪਿੱਛੇ ਕਰ ਦਿੱਤਾ ਕਤਲ

ਵਧੇਰੇ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੀ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੇ ਉੱਤਰੀ ਬਾਈਪਾਸ ਦਾ ਮੁੱਦਾ ਚੁੱਕਿਆ, ਜੋ ਕਿ ਸਾਡੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਹੈ। ਪ੍ਰਾਜੈਕਟ ਸ਼ੁਰੂ ਹੋਣ ਦੇ ਇੰਨੇ ਸਾਲਾਂ ਬਾਅਦ ਵੀ ਅਧੂਰਾ ਹੈ ਅਤੇ ਇਸ ਲਈ ਮੈਂ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਇਸ 27 ਕਿਲੋਮੀਟਰ ਲੰਬੇ ਪ੍ਰਾਜੈਕਟ ਨੂੰ ਭਾਰਤਮਾਲਾ ਪਰਯੋਜਨਾ ਦੇ ਤਹਿਤ ਲਿਆਉਣ ਅਤੇ NHAI ਨੂੰ ਪ੍ਰਾਜੈਕਟ ਦੀ 100% ਲਾਗਤ ਚੁੱਕਣ ਲਈ ਕਹਿਣ, ਤਾਂ ਜੋ ਕੰਮ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇਸ ਪ੍ਰਾਜੈਕਟ ਦੇ ਰੁਕਣ ਨਾਲ ਲਗਭਗ 450 ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਕਿਉਂਕਿ ਉਨ੍ਹਾਂ ਦੀ ਜ਼ਮੀਨ ਲਈ ਐਕੁਆਇਰ ਕਰਨ ਦਾ 3ਡੀ ਐਲਾਨਨਾਮਾ ਹੋ ਚੁੱਕਾ ਹੈ ਪਰ ਨਾ ਤਾਂ ਉਨ੍ਹਾਂ ਨੂੰ ਆਪਣੀ ਜ਼ਮੀਨ ਦਾ ਬਣਦਾ ਪੈਸਾ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਰਜ਼ਾ ਲੈਣ ਜਾਂ ਜ਼ਮੀਨ ਕਿਸੇ ਹੋਰ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।"

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੌਲਦਾਰ ਦਾ ਵੱਢਿਆ ਹੱਥ

ਪ੍ਰਨੀਤ ਕੌਰ ਨੇ ਸ਼ੁਤਰਾਣਾ ਦੇ ਪਿੰਡ ਠਰੂਆਂ ਅਤੇ ਮੋਮੀਆਂ ਵਿਚੋਂ ਲੰਘਦੇ ਦਿੱਲੀ ਕਟੜਾ ਐਕਸਪ੍ਰੈਸ ਵੇਅ ’ਤੇ ਪੁਲੀ ਬਣਾਉਣ ਦੀ ਮੰਗ ਵੀ ਚੁੱਕੀ ਤਾਂ ਜੋ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਪਿੰਡ ਚੌਰਾ ਨੇੜੇ ਦੱਖਣੀ ਬਾਈਪਾਸ NH-07 'ਤੇ ਸਲਿੱਪ ਰੋਡ ਦਾ ਨਿਰਮਾਣ, NH-07 ਤੋਂ ਪਿੰਡ ਰਾਜਗੜ੍ਹ ਅਤੇ ਚੂਹੜ ਕਲਾਂ ਤੱਕ ਰਸਤਾ ਅਤੇ NH-44 ਤੋਂ ਰਾਜਪੁਰਾ ਸ਼ਹਿਰ ਤੱਕ ਵਿਸ਼ੇਸ਼ ਰਸਤਾ ਮੁਹੱਈਆ ਕਰਵਾਉਣ ਸਮੇਤ ਕੁਝ ਹੋਰ ਮੰਗਾਂ ਵੀ ਚੁੱਕੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News