MP ਪ੍ਰਨੀਤ ਕੌਰ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚ ਕੇ ਕੀਤਾ ਦੁੱਖ਼ ਸਾਂਝਾ

Monday, Jan 23, 2023 - 05:54 PM (IST)

MP ਪ੍ਰਨੀਤ ਕੌਰ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚ ਕੇ ਕੀਤਾ ਦੁੱਖ਼ ਸਾਂਝਾ

ਜਲੰਧਰ- ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਪੁੱਜੇ। ਇਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ ਕੀਤਾ ਗਿਆ। ਜ਼ਿਕਰਯੋਗ ਹੈ ਕਿ 'ਭਾਰਤ ਜੋੜੋ ਯਾਤਰਾ' ਦੌਰਾਨ 14 ਜਨਵਰੀ ਨੂੰ ਫਿਲੌਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਯਾਤਰਾ ਵਿਚ ਸ਼ਾਮਲ ਸਨ, ਜਿੱਥੇ ਉਹ ਸਿਹਤ ਵਿਗੜਨ ਕਰਕੇ ਅਚਾਨਕ ਹੀ ਡਿੱਗ ਗਏ। ਮੌਕੇ 'ਤੇ ਉਨ੍ਹਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।  ਦੱਸਣਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਦੀ ਮੌਤ ਉਰਪੰਤ ਰਾਹੁਲ ਗਾਂਧੀ ਵੱਲੋਂ 'ਭਾਰਤ ਜੋੜੋ ਯਾਤਰਾ' ਨੂੰ 24 ਘੰਟਿਆਂ ਲਈ ਮੁਲਤਵੀ ਵੀ ਕੀਤਾ ਗਿਆ ਸੀ। 

ਇਹ ਵੀ ਪੜ੍ਹੋ :  ਜਲੰਧਰ ਨਾਲ ਹੈ ਨਵੇਂ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਪੁਰਾਣਾ ਨਾਤਾ, ਕਈ ਗੈਂਗਸਟਰਾਂ ਦਾ ਕਰ ਚੁੱਕੇ ਨੇ ਐਨਕਾਊਂਟਰ  

PunjabKesari
ਸੰਤੋਖ ਸਿੰਘ ਚੌਧਰੀ ਨੂੰ ਵਿਰਾਸਤ 'ਚ ਮਿਲੀ ਸਿਆਸਤ 
ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਨਕੋਦਰ ਵਿਖੇ ਪਿੰਡ ਧਾਲੀਵਾਲ 'ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਮਾਸਟਰ ਗੁਰਬੰਤਾ ਸਿੰਘ ਅਤੇ ਮਾਤਾ ਦਾ ਨਾਂ ਸੰਪੂਰਨ ਕੌਰ ਹੈ। ਸੰਤੋਖ ਸਿੰਘ ਚੌਧਰੀ ਨੇ ਬੀ. ਏ. ਅਤੇ ਐੱਲ. ਐੱਲ. ਬੀ ਦੀ ਪੜ੍ਹਾਈ ਕੀਤੀ ਹੋਈ ਸੀ। ਪੇਸ਼ੇ ਤੋਂ ਕ੍ਰਿਮੀਨਲ ਵਕੀਲ ਚੌਧਰੀ ਸੰਤੋਖ ਸਿਘ ਨੂੰ ਸਿਆਸਤ ਵਿਰਾਸਤ 'ਚ ਮਿਲੀ। ਇਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੀਡਰ ਰਹੇ ਹਨ, ਜੋ ਪੰਜਾਬ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਮੰਤਰੀ ਰਹੇ। ਉਥੇ ਹੀ ਸੰਤੋਖ ਸਿੰਘ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ ਅਤੇ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਰੂਪ 'ਚ ਵੱਡੇ ਅਨੁਸੂਚਿਤ ਜਾਤੀ ਦੇ ਚਿਹਰੇ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਸਨ। 

ਇਹ ਵੀ ਪੜ੍ਹੋ :  ਪੰਜਾਬ 'ਚ ਚੱਲਣਗੀਆਂ ਠੰਡੀਆਂ ਹਵਾਵਾਂ ਤੇ ਪੈ ਸਕਦੈ ਮੀਂਹ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ

PunjabKesari

PunjabKesari

PunjabKesari

ਇਹ ਵੀ ਪੜ੍ਹੋ : ਕਪੂਰਥਲਾ 'ਚ ਓਵਰਟੇਕ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਪੁਲਸ ਮੁਲਾਜ਼ਮ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News