ਸੰਸਦ ਮੈਂਬਰ ਪ੍ਰਨੀਤ ਕੌਰ ਦਾ ਖੇਤੀਬਾੜੀ ਮੰਤਰੀ ਤੋਮਰ ਨੂੰ ਪੱਤਰ, ਕਿਸਾਨਾਂ ਲਈ ਕੀਤੀ ਖ਼ਾਸ ਅਪੀਲ

Tuesday, Apr 12, 2022 - 03:11 PM (IST)

ਸੰਸਦ ਮੈਂਬਰ ਪ੍ਰਨੀਤ ਕੌਰ ਦਾ ਖੇਤੀਬਾੜੀ ਮੰਤਰੀ ਤੋਮਰ ਨੂੰ ਪੱਤਰ, ਕਿਸਾਨਾਂ ਲਈ ਕੀਤੀ ਖ਼ਾਸ ਅਪੀਲ

ਪਟਿਆਲਾ (ਪਰਮਜੀਤ) - ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖਿਆ ਹੈ। ਪੱਤਰ ’ਚ ਪ੍ਰਨੀਤ ਕੌਰ ਨੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਘਾਟ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ

PunjabKesari

ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਦੱਸਿਆ, "ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ।"

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਪਟਿਆਲਾ ਸਾਂਸਦ ਨੇ ਅੱਗੇ ਦੱਸਿਆ, "ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 5-7 ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘੱਟਣਾ ਮਤਲਬ ਹਰ ਕਿਸਾਨ ਨੂੰ ਪ੍ਰਤੀ ਏਕੜ 10-15 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ।"

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ

ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ ਕੀਤੀ, "ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਹੈ ਅਤੇ ਪੰਜਾਬ ਦਾ ਇੱਕ ਵੱਡਾ ਤਬਕਾ ਖੇਤੀਬਾੜੀ 'ਤੇ ਨਿਰਭਰ ਹੈ।"


author

rajwinder kaur

Content Editor

Related News