ਸੰਸਦ ਮੈਂਬਰ ਪ੍ਰਨੀਤ ਕੌਰ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
Friday, Jan 07, 2022 - 02:37 AM (IST)
ਚੰਡੀਗੜ੍ਹ- ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀਰਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ।
ਉਨ੍ਹਾਂ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ- ਮੈਂ ਕੋਵਿਡ ਪਾਜ਼ੇਟਿਵ ਪਾਈ ਗਈ ਹਾਂ। ਮੈਂ ਵਧੀਆ ਮਹਿਸੂਸ ਕਰ ਰਹੀ ਹਾਂ। ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਵੀ ਆਪਣਾ ਕੋਵਿਡ ਟੈਸਟ ਕਰਵਾ ਲੈਣ।
ਇਹ ਖ਼ਬਰ ਪੜ੍ਹੋ- AUS v ENG : ਖਵਾਜਾ ਦਾ ਸ਼ਾਨਾਦਰ ਸੈਂਕੜਾ, ਆਸਟਰੇਲੀਆ ਦਾ ਮਜ਼ਬੂਤ ਸਕੋਰ
ਜ਼ਿਕਰਯੋਗ ਹੈ ਕਿ ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ। ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤੀਜੀ ਲਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਲਾਗੂ ਕਰ ਦਿੱਤਾ ਹੈ। ਪੰਜਾਬ 'ਚ ਰਾਤ 10:00 ਵਜੇ ਤੋਂ ਸਵੇਰੇ 5:00 ਵਜੇ ਤੱਕ ਨਾਈਟ ਕਰਫਿਊ ਲਗਾਇਆ ਹੈ।
ਇਸ ਦੌਰਾਨ ਪੰਜਾਬ 'ਚ ਕੋਰੋਨਾ ਦੇ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ 2427 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਖ਼ਤਰਨਾਕ ਵਾਇਰਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 687, ਲੁਧਿਆਣਾ ’ਚ 292, ਜਲੰਧਰ ’ਚ 294 ਕੋਰੋਨਾ ਮਾਮਲੇ ਤੇ 1 ਓਮੀਕਰੋਨ ਮਾਮਲਾ, ਐੱਸ. ਏ. ਐੱਸ. ’ਚ 364, ਪਠਾਨਕੋਟ ’ਚ 187, ਅੰਮ੍ਰਿਤਸਰ ’ਚ 131, ਫਤਿਹਗੜ੍ਹ ਸਾਹਿਬ ’ਚ 78, ਗੁਰਦਾਸਪੁਰ ’ਚ 71, ਹੁਸ਼ਿਆਰਪੁਰ ’ਚ 116, ਬਠਿੰਡਾ ’ਚ 45, ਰੋਪੜ ’ਚ 22, ਤਰਨਤਾਰਨ ’ਚ 18, ਫਿਰੋਜ਼ਪੁਰ ’ਚ 18, ਸੰਗਰੂਰ ’ਚ 13, ਮੋਗਾ ’ਚ 22, ਕਪੂਰਥਲਾ ’ਚ 20, ਬਰਨਾਲਾ ’ਚ 10, ਫਾਜ਼ਿਲਕਾ ’ਚ 9, ਫਰੀਦਕੋਟ ’ਚ 13 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਾਨਸਾ ਜ਼ਿਲ੍ਹੇ ’ਚ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।
ਇਹ ਖ਼ਬਰ ਪੜ੍ਹੋ- SA v IND : ਦੱਖਣੀ ਅਫਰੀਕਾ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।