MP ਪ੍ਰਨੀਤ ਕੌਰ ਨੇ ਆਜ਼ਾਦੀ ਦਿਹਾੜੇ ਮੌਕੇ ਮੋਤੀ ਮਹਿਲ ’ਤੇ ਲਹਿਰਾਇਆ ਕੌਮੀ ਤਿਰੰਗਾ

08/14/2022 8:48:27 AM

ਪਟਿਆਲਾ (ਰਾਜੇਸ਼ ਪੰਜੌਲਾ) - ਆਜ਼ਾਦੀ ਦੇ 75ਵੇਂ ਅਮ੍ਰਿਤ ਮਹਾਉਤਸਵ ਨੂੰ ਮਨਾਉਂਦੇ ਹੋਏ ਪਟਿਆਲਾ ਦੀ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਆਪਣੇ ਨਿਵਾਸ ਸਥਾਨ ਮੋਤੀ ਮਹਿਲ ’ਤੇ ਕੌਮੀ ਝੰਡਾ ਲਹਿਰਾਇਆ ਅਤੇ ਸਲਾਮੀ ਦਿੱਤੀ। ਇਸ ਸਬੰਧ ’ਚ ਪ੍ਰਨੀਤ ਕੌਰ ਨੇ ਲਿਖਿਆ ਹੈ ਕਿ ਤਿਰੰਗਾ ਸਾਡਾ ਰਾਸ਼ਟਰੀ ਮਾਣ, ਸਾਡੀ ਪਹਿਚਾਣ ਹੈ। ਉਨ੍ਹਾਂ ਸਮੁੱਚੇ ਦੇਸ਼ ਨਿਵਾਸੀਆਂ, ਪੰਜਾਬੀਆਂ ਅਤੇ ਪਟਿਆਲਵੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਨੂੰ ਮਿਲਜੁਲ ਕੇ ਮਨਾਉਣ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ

ਉਨ੍ਹਾਂ ਕਿਹਾ ਕਿ ਬਹੁਤ ਕੁਰਬਾਨੀਆਂ ਕਰਨ ਤੋਂ ਬਾਅਦ ਸਾਨੂੰ ਇਹ ਆਜ਼ਾਦੀ ਮਿਲੀ ਹੈ। ਇਸ ਆਜ਼ਾਦੀ ਦਿਹਾੜੇ ’ਤੇ ਅਸੀਂ ਉਨ੍ਹਾਂ ਸਾਰੀਆਂ ਕੁਰਬਾਨੀਆਂ ਨੂੰ ਯਾਦ ਕਰੀਏ, ਜੋ ਸਾਡੇ ਆਜ਼ਾਦੀ ਘੁਲਾਟੀਆਂ ਨੇ ਸਾਡੇ ਲਈ ਕੀਤੀਆਂ ਹਨ। ਮੋਤੀ ਮਹਿਲ ’ਤੇ ਝੰਡਾ ਲਾਉਣ ਲਈ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੇ. ਕੇ. ਮਲਹੋਤਰਾ ਨੇ ਮੋਤੀ ਮਹਿਲ ਪਹੁੰਚ ਕੇ ਇਹ ਝੰਡਾ ਸਪੁਰਦ ਕੀਤਾ ਸੀ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

rajwinder kaur

This news is Content Editor rajwinder kaur